07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਵਿਸ਼ੇਸ਼ ਸਮਾਗਮ

ਤਰਨ ਤਾਰਨ, 6 ਸਤੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਵਿਸ਼ੇਸ਼ ਸਵੇਰ ਦੀ ਅਸੈਂਬਲੀ ਨਾਲ ਹੋਈ।

ਅਜੀਤ ਡੈਸਕ 07-09-2026
ਤਰਨ ਤਾਰਨ, 6 ਸਤੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਵਿਸ਼ੇਸ਼ ਸਵੇਰ ਦੀ ਅਸੈਂਬਲੀ ਨਾਲ ਹੋਈ। ਅਸੈਂਬਲੀ ਵਿੱਚ ਸਭ ਤੋਂ ਪਹਿਲਾਂ ਸ਼ਬਦ ਗਾਇਨ ਕੀਤਾ ਗਿਆ, ਉਪਰੰਤ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੁੰਦਰ ਕਵਿਤਾ ਪੇਸ਼ਕਾਰੀ ਕੀਤੀ ਗਈ। ਇਸ ਉਪਰੰਤ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਤਜ਼ਰਬੇ, ਮਿਹਨਤ, ਸੇਵਾ ਅਤੇ ਸਕੂਲ ਪ੍ਰਤੀ ਸਮਰਪਣ ਦੇ ਆਧਾਰ ’ਤੇ ਵਿਸ਼ੇਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਅਧਿਆਪਕਾਂ ਲਈ ਇਹ ਪਲ ਮਾਣ ਅਤੇ ਖੁਸ਼ੀ ਨਾਲ ਭਰਪੂਰ ਰਹੇ। ਇਸ ਮੌਕੇ ਸਕੂਲ ਦੇ ਚੇਅਰਮੈਨ ਮਨਿੰਦਰਪਾਲ ਸਿੰਘ ਪਲਾਸੌਰ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਆਪਣੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਜੀਵਨ ਵਿਚ ਸਹੀ ਦਿਸ਼ਾ ਅਤੇ ਚੰਗੇ ਸੰਸਕਾਰ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਚਰਨ ਕੌਰ ਨੇ ਵੀ ਇਸ ਮੌਕੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਦਾ ਸਫ਼ਰ ਸਿਰਫ਼ ਪਾਠ ਪੜ੍ਹਾਉਣ ਤੱਕ ਸੀਮਿਤ ਨਹੀਂ ਹੁੰਦਾ, ਸਗੋਂ ਉਹ ਹਰ ਵਿਦਿਆਰਥੀ ਦੇ ਸੁਪਨਿਆਂ ਨੂੰ ਉਡਾਣ ਦੇਣ ਵਾਲਾ ਮਾਰਗਦਰਸ਼ਕ ਹੁੰਦਾ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਦੀ ਲਗਨ, ਮਿਹਨਤ ਅਤੇ ਨਿਰੰਤਰ ਯਤਨਾਂ ਦੀ ਪ੍ਰਸੰਸਾ ਕੀਤੀ। ਅਧਿਆਪਕ ਦਿਵਸ ਨੂੰ ਹੋਰ ਵੀ ਭਾਵਨਾਤਮਕ ਅਤੇ ਯਾਦਗਾਰ ਬਣਾਉਂਦਿਆਂ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਅਤੇ ਧੰਨਵਾਦ ਵਜੋਂ ਸੁੰਦਰ ਕਾਰਡ ਬਣਾਏ। ਬੱਚਿਆਂ ਦੀਆਂ ਇਹ ਪਿਆਰੀਆਂ ਭਾਵਨਾਵਾਂ ਅਧਿਆਪਕਾਂ ਲਈ ਇਸ ਦਿਨ ਦੀ ਸਭ ਤੋਂ ਖੂਬਸੂਰਤ ਯਾਦ ਬਣ ਗਈਆਂ।
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਵਿਖੇ 13 ਦੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਰੋਲ ਆਬਜ਼ਰਵਰ ਰਾਹੁਲ ਭੰਡਾਰੀ, ਨਾਲ ਡਿਪਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।