07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਧਾਨ ਸਭਾ ਹਲਕਾ ਪੱਟੀ ਦੇ ਟਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਹਲਕੇ ਦੇ ਚੇਅਰਮੈਨ ਰਮਨ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ

ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਟਰੇਡ ਕਮਿਸ਼ਨ ਦੀ ਇਕ ਅਹਿਮ ਮੀਟਿੰਗ ਹਲਕੇ ਦੇ ਟਰੇਡ ਕਮਿਸ਼ਨ ਦੇ ਚੇਅਰਮੈਨ ਰਮਨ ਸਹਿਗਲ ਦੀ ਅਗਵਾਈ ਹੇਠ ਐਡਵੋਕੇਟ ਮਨਦੀਪ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਇਲਾਕੇ ਦੇ ਵਪਾਰੀਆਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 07-09-2026
ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਟਰੇਡ ਕਮਿਸ਼ਨ ਦੀ ਇਕ ਅਹਿਮ ਮੀਟਿੰਗ ਹਲਕੇ ਦੇ ਟਰੇਡ ਕਮਿਸ਼ਨ ਦੇ ਚੇਅਰਮੈਨ ਰਮਨ ਸਹਿਗਲ ਦੀ ਅਗਵਾਈ ਹੇਠ ਐਡਵੋਕੇਟ ਮਨਦੀਪ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਇਲਾਕੇ ਦੇ ਵਪਾਰੀਆਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਪੱਟੀ ਰਵੀਸ਼ੇਰ ਸਿੰਘ ਅਤੇ ਐੱਸ.ਐੱਚ.ਓ. ਥਾਣਾ ਸਿਟੀ ਪੱਟੀ ਵਿਪਨ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਵਪਾਰੀਆਂ ਦੀ ਸੁਰੱਖਿਆ, ਬਾਜ਼ਾਰਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਵਿਚ ਵਪਾਰੀਆਂ ਨੇ ਬਾਜ਼ਾਰਾਂ ਵਿਚ ਟ੍ਰੈਫਿਕ ਵਿਵਸਥਾ, ਪਾਰਕਿੰਗ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਥਾਨਕ ਸਮੱਸਿਆਵਾਂ ਸੰਬੰਧੀ ਆਪਣੇ ਸੁਝਾਅ ਰੱਖੇ। ਪੁਲਿਸ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਟਰੇਡ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨਾਲ ਸ਼ਹਿਰ ਦੀ ਸੁਰੱਖਿਆ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਚਾਰੂ ਬਣਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਇਲਾਕੇ ਦੇ ਵਪਾਰੀਆਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਯਤਨ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਟਰੇਡ ਕਮਿਸ਼ਨ ਦੇ ਬਲਾਕ ਪ੍ਰਧਾਨ ਮੋਹਿਤ ਅਰੋੜਾ ਪੱਟੀ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਲਵਜੀਤ ਸਿੰਘ, ਰਾਜਨਪ੍ਰੀਤ ਸਿੰਘ ਸੱਗੂ, ਡਾ. ਗਗਨ ਸ਼ਰਮਾ, ਜਗਤਾਰ ਸਿੰਘ, ਪਲਵਿੰਦਰ ਸਿੰਘ, ਸਮੇਤ ਹੋਰ ਪਤਵੰਤੇ ਅਤੇ ਦੁਕਾਨਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਸਰਕਾਰ ਫ੍ਰੀ ਟਰੇਡ ਸਮਝੌਤਾ ਤੁਰੰਤ ਰੱਦ ਕਰੇ-ਮੱਲਾ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਵਿਖੇ 13 ਦੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।