07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮਰਦਮਸ਼ੁਮਾਰੀ ਦੌਰਾਨ ਪੰਜਾਬ ਦਾ ਹਰ ਵਸਨੀਕ ਆਪਣੀ ਮਾਂ ਬੋਲੀ ‘ਪੰਜਾਬੀ’ ਵਿਚ ਹੀ ਦਰਜ ਕਰਵਾਏ - ਕਰਨੈਲ ਸਿੰਘ ਪੀਰ ਮੁਹੰਮਦ

ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਵਾਸਿਆਂ ਨੂੰ ਇਕ ਮਹੱਤਵਪੂਰਨ ਅਪੀਲ ਜਾਰੀ ਕਰਦਿਆਂ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਅੰਦਰ ਹੋਣ ਜਾ ਰਹੀ ਆਗਾਮੀ ਮਰਦਮਸ਼ੁਮਾਰੀ ਦੌਰਾਨ ਪੰਜਾਬ ਦੀ ਧਰਤੀ ’ਤੇ ਵੱਸਦਾ ਹਰ ਨਾਗਰਿਕ, ਧਰਮ ਅਤੇ ਜਾਤ ਤੋਂ ਉੱਪਰ ਉੱਠ ਕੇ, ਆਪਣੀ ਮਾਤ ਭਾਸ਼ਾ ‘ਪੰਜਾਬੀ’ ਹੀ ਦਰਜ ਕਰਵਾਏ। ਕਰਨੈਲ ਸਿੰਘ ਪੀਰ ਮੁਹੰਮਦ ਨੇ ਮੀਡੀਆ ਰਿਪੋਰਟਾਂ ਅਤੇ ਸਰਕਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਭਾਰਤ ਦੇ ਰਜਿਸਟਰਾਰ ਜਨਰਲ ਅਤੇ ਮਰਦਮਸ਼ੁਮਾਰੀ ਕਮਿਸ਼ਨਰ ਮ੍ਰਿਤੁੰਜੈ ਕੁਮਾਰ ਨਾਰਾਇਣ ਵਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਪੰਜਾਬ, ਗੋਆ, ਉੱਤਰ ਪ੍ਰਦੇਸ਼ ਅਤੇ ਉੱਤਰਾਂਚਲ (ਉੱਤਰਾਂਖੰਡ) ਦੇ ਕੁਝ ਹਿੱਸਿਆਂ ਵਿਚ ਮਰਦਮਸ਼ੁਮਾਰੀ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤੀ ਜਾਵੇਗੀ।

ਅਜੀਤ ਡੈਸਕ 07-09-2026
ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਵਾਸਿਆਂ ਨੂੰ ਇਕ ਮਹੱਤਵਪੂਰਨ ਅਪੀਲ ਜਾਰੀ ਕਰਦਿਆਂ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਅੰਦਰ ਹੋਣ ਜਾ ਰਹੀ ਆਗਾਮੀ ਮਰਦਮਸ਼ੁਮਾਰੀ ਦੌਰਾਨ ਪੰਜਾਬ ਦੀ ਧਰਤੀ ’ਤੇ ਵੱਸਦਾ ਹਰ ਨਾਗਰਿਕ, ਧਰਮ ਅਤੇ ਜਾਤ ਤੋਂ ਉੱਪਰ ਉੱਠ ਕੇ, ਆਪਣੀ ਮਾਤ ਭਾਸ਼ਾ ‘ਪੰਜਾਬੀ’ ਹੀ ਦਰਜ ਕਰਵਾਏ। ਕਰਨੈਲ ਸਿੰਘ ਪੀਰ ਮੁਹੰਮਦ ਨੇ ਮੀਡੀਆ ਰਿਪੋਰਟਾਂ ਅਤੇ ਸਰਕਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਭਾਰਤ ਦੇ ਰਜਿਸਟਰਾਰ ਜਨਰਲ ਅਤੇ ਮਰਦਮਸ਼ੁਮਾਰੀ ਕਮਿਸ਼ਨਰ ਮ੍ਰਿਤੁੰਜੈ ਕੁਮਾਰ ਨਾਰਾਇਣ ਵਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਪੰਜਾਬ, ਗੋਆ, ਉੱਤਰ ਪ੍ਰਦੇਸ਼ ਅਤੇ ਉੱਤਰਾਂਚਲ (ਉੱਤਰਾਂਖੰਡ) ਦੇ ਕੁਝ ਹਿੱਸਿਆਂ ਵਿਚ ਮਰਦਮਸ਼ੁਮਾਰੀ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤੀ ਜਾਵੇਗੀ। ਇਸ ਤੋਂ ਬਾਅਦ 5 ਜਨਵਰੀ 2027 ਤੋਂ 9 ਜਨਵਰੀ 2027 ਤੱਕ ਮੁੜ ਸਮੀਖਿਆ ਕੀਤੀ ਜਾਵੇਗੀ। ਪੀਰ ਮੁਹੰਮਦ ਨੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੰਦਿਆਂ ਆਖਿਆ ਕਿ ‘ਪੰਜਾਬੀ ਮਾਂ ਬੋਲੀ’ ਇਕੱਲੀ ਸਿੱਖ ਕੌਮ ਦੀ ਭਾਸ਼ਾ ਨਹੀਂ ਹੈ, ਇਹ ਹਰੇਕ ਪੰਜਾਬੀ ਦੀ ਭਾਸ਼ਾ ਹੈ, ਚਾਹੇ ਉਹ ਦੇਸ਼-ਦੁਨੀਆ ਦੇ ਕਿਸੇ ਵੀ ਕੋਨੇ ਵਿਚ ਵੱਸਦਾ ਹੋਵੇ। ਅੱਜ ਤਕਰੀਬਨ 22 ਕਰੋੜ ਪੰਜਾਬੀ ਪੂਰੇ ਵਿਸ਼ਵ ਵਿਚ ਫੈਲੇ ਹੋਏ ਹਨ, ਇਸ ਕਰਕੇ ਇਸ ਭਾਸ਼ਾ ਨੂੰ ਵੱਧ ਤੋਂ ਵੱਧ ਪਿਆਰ ਅਤੇ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਬੀਤੇ ਸਮੇਂ ਵਿਚ ਕੁਝ ਫਿਰਕੂ ਸੋਚ ਵਾਲੇ ਅਨਸਰਾਂ ਵਲੋਂ ਚਲਾਈਆਂ ਗਈਆਂ ਨਕਾਰਾਤਮਕ ਮੁਹਿੰਮਾਂ ਕਾਰਨ ਬਹੁਤ ਸਾਰੇ ਹਿੰਦੂ ਪਰਿਵਾਰਾਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਜਗ੍ਹਾ ਹਿੰਦੀ ਲਿਖਾਉਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਗਾਮੀ ਮਰਦਮਸ਼ੁਮਾਰੀ ਅਤੀਤ ਵਿਚ ਹੋਈਆਂ ਇਨ੍ਹਾਂ ਗਲਤੀਆਂ ਨੂੰ ਸੁਧਾਰਨ ਦਾ ਇਕ ਸੁਨਹਿਰੀ ਮੌਕਾ ਹੈ। ਆਪਣੀ ਸਾਂਝੀ ਮਾਂ ਬੋਲੀ ਨੂੰ ਅਪਣਾਉਣ ਨਾਲ ਪੰਜਾਬ ਦੇ ਵੱਖ-ਵੱਖ ਫਿਰਕਿਆਂ ਦਰਮਿਆਨ ਆਪਸੀ ਏਕਤਾ, ਭਾਈਚਾਰਕ ਸਾਂਝ ਅਤੇ ਪ੍ਰੇਮ-ਪਿਆਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸਮੁੱਚੇ ਪੰਜਾਬ ਅੰਦਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੀ ਮਾਂ ਬੋਲੀ, ਸੱਭਿਆਚਾਰ ਅਤੇ ਪੰਜਾਬੀਅਤ ਦੀ ਰੱਖਿਆ ਲਈ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਰਸਮੀ ਉਦਘਾਟਨ ਦੌਰਾਨ ਦਿਵਿਆਂਗ ਵਿਅਕਤੀਆਂ ਨਾਲ਼ ਧੱਕੇਸ਼ਾਹੀ ਬਰਦਾਸ਼ਤ ਨਹੀਂ- ਸੈਣੀ ਅਗਲੀ ਖ਼ਬਰ ਪੰਜਾਬ ’ਚ ਸਚਿਨ ਪਾਇਲਟ ਦੀ ਨਿਯੁਕਤੀ ਕਰਕੇ ਹਰ ਕਾਂਗਰਸੀ ਵਰਕਰ ’ਚ ਖੁਸ਼ੀ ਦੀ ਲਹਿਰ ਦੌੜੀ ਨੌਜਵਾਨ ਆਗੂ ਪਾਇਲਟ ਪੰਜਾਬ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।