07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਖੇਡਾਂ ਵਤਨ ਪੰਜਾਬ ਦੀਆਂ ਦੇ ਰਸਮੀ ਉਦਘਾਟਨ ਦੌਰਾਨ ਦਿਵਿਆਂਗ ਵਿਅਕਤੀਆਂ ਨਾਲ਼ ਧੱਕੇਸ਼ਾਹੀ ਬਰਦਾਸ਼ਤ ਨਹੀਂ- ਸੈਣੀ

ਤਰਨ ਤਾਰਨ, 6 ਸਤੰਬਰ (ਇਕਬਾਲ ਸਿੰਘ ਸੋਢੀ)-ਬੀਤੇ ਕੱਲ੍ਹ ਖੇਡਾਂ ਵਤਨ ਪੰਜਾਬ ਦੀਆਂ ਦੇ ਰਸਮੀ ਉਦਘਾਟਨ ਦੌਰਾਨ ਬਠਿੰਡਾ ਵਿਖੇ ਕੁਝ ਦਿਵਿਆਂਗ ਆਗੂਆਂ ਤੇ ਇਸਤਰੀਆਂ ਨਾਲ ਹੋਈ ਖਿੱਚਧੂਹ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਤਰਨ ਤਾਰਨ, ਬਲਵਿੰਦਰ ਸਿੰਘ ਨਿੱਝਰ ਪ੍ਰਧਾਨ ਅੰਮ੍ਰਿਤਸਰ, ਗੁਰਿੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਗੁਰਦਾਸਪੁਰ, ਡਾ.

ਅਜੀਤ ਡੈਸਕ 07-09-2026
ਤਰਨ ਤਾਰਨ, 6 ਸਤੰਬਰ (ਇਕਬਾਲ ਸਿੰਘ ਸੋਢੀ)-ਬੀਤੇ ਕੱਲ੍ਹ ਖੇਡਾਂ ਵਤਨ ਪੰਜਾਬ ਦੀਆਂ ਦੇ ਰਸਮੀ ਉਦਘਾਟਨ ਦੌਰਾਨ ਬਠਿੰਡਾ ਵਿਖੇ ਕੁਝ ਦਿਵਿਆਂਗ ਆਗੂਆਂ ਤੇ ਇਸਤਰੀਆਂ ਨਾਲ ਹੋਈ ਖਿੱਚਧੂਹ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਤਰਨ ਤਾਰਨ, ਬਲਵਿੰਦਰ ਸਿੰਘ ਨਿੱਝਰ ਪ੍ਰਧਾਨ ਅੰਮ੍ਰਿਤਸਰ, ਗੁਰਿੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਗੁਰਦਾਸਪੁਰ, ਡਾ. ਸੋਮਨਾਥ ਰਟੈਂਡਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਲਖਵਿੰਦਰ ਸਿੰਘ ਫੌਜੀ ਰਾਮ ਲੁਭਾਇਆ ਪ੍ਰਧਾਨ ਜਲੰਧਰ, ਗੁਰਜੀਤ ਕੌਰ ਪ੍ਰਧਾਨ ਹੁਸ਼ਿਆਰਪੁਰ, ਕੁਲਦੀਪ ਸਿੰਘ ਪ੍ਰਧਾਨ ਲੁਧਿਆਣਾ, ਇੰਦਰ ਬਰਾੜ ਪ੍ਰਧਾਨ ਪਟਿਆਲਾ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਦਵਿੰਦਰ ਕੌਰ ਫਗਵਾੜਾ, ਪਲਵਿੰਦਰ ਪਿੰਦਾ ਹਲਕਾ ਇੰਚਾਰਜ ਕਪੂਰਥਲਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮਿਲਣ ਜਾ ਰਹੇ ਦਿਵਿਆਂਗ ਆਗੂਆਂ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਸ਼ਰੇਆਮ ਖਿੱਚ ਧੂਹ ਹੀ ਨਹੀਂ ਕੀਤੀ ਗਈ, ਸਗੋਂ ਇਸਤਰੀ ਦਿਵਿਆਂਗ ਔਰਤਾਂ ਨੂੰ ਵੀ ਜ਼ਲੀਲ ਕੀਤਾ ਗਿਆ। ਬਠਿੰਡਾ ਜ਼ਿਲ੍ਹੇ ਦੀਆਂ ਧੱਕੇਸ਼ਾਹੀ ਵਾਲੀਆਂ ਵੀਡੀਓ ਪੁਲਿਸ ਮੁਲਾਜ਼ਮਾਂ ਵਲੋਂ ਮੋਬਾਇਲ ਖੋਹ ਕੇ ਧੱਕੇ ਨਾਲ ਡਲੀਟ ਕਰ ਦਿੱਤੀਆਂ ਗਈਆਂ। ਲਖਵੀਰ ਸਿੰਘ ਸੈਣੀ ਨੇ ਪੰਜਾਬ ਦੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਡਾ .ਬਲਜੀਤ ਕੌਰ ਨੂੰ ਬੇਨਤੀ ਕੀਤੀ ਕਿ ਜੇਕਰ ਅਖੀਰਲੇ ਸਮੇਂ ਵੀ ਤੁਸੀਂ ਦਿਵਿਆਂਗ ਵਰਗ ਦੀਆਂ ਸਮੱਸਿਆਂਵਾਂ ਦਾ ਹੱਲ ਨਹੀਂ ਕੱਢਿਆ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵਿਅਕਤੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਮੁੱਖ ਮੰਤਰੀ ਪੰਜਾਬ ਦੇ ਧੂਰੀ ਦਫ਼ਤਰ ਅੱਗੇ ਵੀ ਪਿੱਛਲੇ ਮਹੀਨੇ ਤੋਂ ਸਾਂਝੇ ਮੋਰਚੇ ਵਲੋਂ ਦਿਨ ਰਾਤ ਦਾ ਮੋਰਚਾ ਚੱਲ ਰਿਹਾ ਹੈ। ਸੈਣੀ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਮੰਤਰੀ ਦੀ ਡਾਇਰੈਕਟਰ ਆਈ.ਏ.ਐੱਸ. ਡਾ. ਸੇਨਾ ਅਗਰਵਾਲ ਵਲੋਂ ਦਿੱਤੇ ਪੰਦਰਾਂ ਦਿਨਾਂ ਦੇ ਭਰੋਸੇ ਤੋਂ ਬਾਅਦ ਵੀ ਜੇਕਰ ਕੋਈ ਹੱਲ ਨਹੀਂ ਨਿਕਲਿਆ ਤਾਂ ਪੰਜਾਬ ਨੂੰ ਦੋ ਹਿੱਸਿਆਂ ਵਿਚ ਵੰਡਣ ਲਈ ਬਿਆਸ ਤੇ ਸਤਲੁਜ ਦਰਿਆ ਤੇ ਸੂਬਾ ਪੱਧਰੀ ਗੁਪਤ ਤਰੀਕੇ ਨਾਲ ਪੱਕੇ ਮੋਰਚੇ ਲਗਾਏ ਜਾਣ ਦੀ ਚਿਤਾਵਨੀ ਦਿੱਤੀ।
ਪਿਛਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਅਗਲੀ ਖ਼ਬਰ ਮਰਦਮਸ਼ੁਮਾਰੀ ਦੌਰਾਨ ਪੰਜਾਬ ਦਾ ਹਰ ਵਸਨੀਕ ਆਪਣੀ ਮਾਂ ਬੋਲੀ ‘ਪੰਜਾਬੀ’ ਵਿਚ ਹੀ ਦਰਜ ਕਰਵਾਏ - ਕਰਨੈਲ ਸਿੰਘ ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।