09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਖਹਿਰਾ ਅਤੇ ਪੱਟੀ ਦੇ ਭਾਜਪਾ ਆਗੂਆਂ ਨੇ ਸੂਬਾ ਸਕੱਤਰ ਮੰਨਾ ਨਾਲ ਕੀਤੀ ਮੁਲਾਕਾਤ

ਮੀਆਂਵਿੰਡ, 8 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਭਾਜਪਾ ਆਗੂਆਂ, ਜਿਨ੍ਹਾਂ ਵਿਚ ਸਾਬਕਾ ਮੰਡਲ ਪ੍ਰਧਾਨ ਪਦਮ ਕਿਸ਼ੋਰ ਅਤੇ ਪ੍ਰਵਾਸੀ ਯੂਨੀਅਨ ਦੇ ਪ੍ਰਧਾਨ ਜਗਪਾਲ ਸਿੰਘ ਨੇ ਆਪਣੇ ਸਾਥੀ ਭਾਜਪਾ ਦੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ ਨਾਲ ਲੋਕ ਸਭਾ ਹਲਕੇ ਦੇ ਇੰਚਾਰਜ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੇ ਗ੍ਰਹਿ ਪਹੁੰਚੇ ਅਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੱਟੀ ਸ਼ਹਿਰ ਦੀਆਂ ਕੁਝ ਮੁਸ਼ਕਿਲਾਂ ਸਨ, ਜਿਨ੍ਹਾਂ ਨੂੰ ਹੱਲ ਕਰਵਾਉਣ ਲਈ ਉਹ ਅੱਜ ਇੱਥੇ ਪਹੁੰਚੇ ਹਨ।

ਅਜੀਤ ਡੈਸਕ 09-09-2026
ਮੀਆਂਵਿੰਡ, 8 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਭਾਜਪਾ ਆਗੂਆਂ, ਜਿਨ੍ਹਾਂ ਵਿਚ ਸਾਬਕਾ ਮੰਡਲ ਪ੍ਰਧਾਨ ਪਦਮ ਕਿਸ਼ੋਰ ਅਤੇ ਪ੍ਰਵਾਸੀ ਯੂਨੀਅਨ ਦੇ ਪ੍ਰਧਾਨ ਜਗਪਾਲ ਸਿੰਘ ਨੇ ਆਪਣੇ ਸਾਥੀ ਭਾਜਪਾ ਦੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ ਨਾਲ ਲੋਕ ਸਭਾ ਹਲਕੇ ਦੇ ਇੰਚਾਰਜ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੇ ਗ੍ਰਹਿ ਪਹੁੰਚੇ ਅਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੱਟੀ ਸ਼ਹਿਰ ਦੀਆਂ ਕੁਝ ਮੁਸ਼ਕਿਲਾਂ ਸਨ, ਜਿਨ੍ਹਾਂ ਨੂੰ ਹੱਲ ਕਰਵਾਉਣ ਲਈ ਉਹ ਅੱਜ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੰਨਾ ਵਲੋਂ ਉਨ੍ਹਾਂ ਦੀ ਹਰ ਮੁਸ਼ਕਿਲ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਪੱਟੀ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਜਲਦ ਹੱਲ ਹੋਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਮਨਜੀਤ ਸਿੰਘ ਮੀਆਂਵਿੰਡ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਜੋ ਸਾਡੀ ਡਿਊਟੀ ਲਗਾਈ ਗਈ ਹੈ, ਉਹ ਆਪਣੇ ਸਾਥੀਆਂ ਸਮੇਤ ਉਸਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਮਰਪਾਲ ਸਿੰਘ ਖਹਿਰਾ ਨੇ ਕਿਹਾ ਕਿ ਲੋਕ ਸਭਾ ਹਲਕੇ ਵਿਚ ਪੈਂਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਮੰਨਾ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਮੇਲ ਮਿਲਾਪ ਸਦਕਾ ਪਾਰਟੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ । ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ., ਡਿਪਟੀ ਬਦੇਸ਼ਾ, ਜਸ ਭੋਰਛੀ, ਭੁਪਿੰਦਰ ਸਿੰਘ ਸੰਘਰ, ਜੱਜ ਬਦੇਸ਼ਾ, ਰਵੀ ਬਦੇਸ਼ਾ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਗਾਂਧੀ ਭਿੰਡਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਧੋਖਾਧੜੀ ਕਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੱਚੇ ਸਤਿਗੁਰੂ ਦੀ ਸ਼ਰਨ ਨਾਲ ਹੀ ਪੂਰਨ ਪ੍ਰਮਾਤਮਾ ਦਾ ਗਿਆਨ ਮਿਲਦਾ ਹੈ- ਸੰਤ ਰਾਮਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।