09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

13 ਦੀ ‘ਪੰਜਾਬ ਬਚਾਓ ਰੈਲੀ’ ਲਈ ਖਡੂਰ ਸਾਹਿਬ ਹਲਕੇ ’ਚ ਅਕਾਲੀ ਦਲ ਵਲੋਂ ਸਰਗਰਮੀਆਂ ਤੇਜ਼

ਗੋਇੰਦਵਾਲ ਸਾਹਿਬ, 8 ਸਤੰਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ।

ਕੁਲਦੀਪ ਸਿੰਘ ਲਾਹੌਰੀਆ ਅਤੇ ਭੁਪਿੰਦਰ ਸਿੰਘ ਭਿੰਦਾ 09-09-2026
ਗੋਇੰਦਵਾਲ ਸਾਹਿਬ, 8 ਸਤੰਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਹੋਰੀਆ ਅਤੇ ਬੀ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਮੂਹ ਅਕਾਲੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 13 ਸਤੰੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ।
ਪਿਛਲੀ ਖ਼ਬਰ 13 ਦੀ ਰੈਲੀ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਅਗਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚੇ ਦੇ 111ਵੇਂ ਦਿਨ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।