13 ਦੀ ਰੈਲੀ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ
ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਦਿਨ ਐਤਵਾਰ ਨੂੰ ਹਲਕਾ ਇੰਚਾਰਜ ਸ੍ਰੀਮਤੀ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋ ਦੀ ਅਗਵਾਈ ਹੇਠ ਹੋਈ ਰੱਖੀ ਗਈ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿਲਾ ਸੇਰੋ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀ ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਮੈਬਰ ਬਲਾਕ ਸੰਮਤੀ ਨੇ ਹਲਕੇ ਖਡੂਰ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਨੂੰ ਇਤਿਹਾਸਕ ਬਨਾਉਣ ਲਈ ਆਪਣੇ ਸੱਜਣਾਂ ਮਿੱਤਰਾਂ ਸਮੇਤ ਵੱਡੀ ਗਿਣਤੀ ਵਿਚ ਗੋਇੰਦਵਾਲ ਸਾਹਿਬ ਪਹੁੰਚਣ।
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਤੇਜਿੰਦਰ ਸਿੰਘ ਪ੍ਰਿੰਸ
09-09-2026