ਅਕਾਲੀ ਦਲ ਬਾਦਲ ਵਲੋਂ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ-ਪੂਰਨ ਝਬਾਲ
ਝਬਾਲ, 8 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪੂਰਨ ਸਿੰਘ ਝਬਾਲ ਨੇ ਕਰਦਿਆਂ ਕਿਹਾ ਕਿ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
09-09-2026