09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਿਚ ਸੋਧਾਂ ਲਈ ਪੰਜਾਬ ਸਰਕਾਰ ਬਿਨਾਂ ਦੇਰੀ ਬਣਾਵੇ 5 ਮੈਂਬਰੀ ਕਮੇਟੀ-ਪੀਰ ਮੁਹੰਮਦ

ਤਰਨ ਤਾਰਨ, 8 ਸਤੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਬੇਅਦਬੀਆਂ ਦੀ ਰੋਕਥਾਮ ਲਈ ਬਣਾਏ ਗਏ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਿਚ ਜ਼ਰੂਰੀ ਸੋਧਾਂ ਕਰਨ ਲਈ ਪੰਜਾਬ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ 5 ਮੈਂਬਰੀ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈ। ਇਹ ਮੰਗ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਮੁੱਖ ਬੁਲਾਰੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤੀ।

ਅਜੀਤ ਡੈਸਕ 09-09-2026
ਤਰਨ ਤਾਰਨ, 8 ਸਤੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਬੇਅਦਬੀਆਂ ਦੀ ਰੋਕਥਾਮ ਲਈ ਬਣਾਏ ਗਏ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਿਚ ਜ਼ਰੂਰੀ ਸੋਧਾਂ ਕਰਨ ਲਈ ਪੰਜਾਬ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ 5 ਮੈਂਬਰੀ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈ। ਇਹ ਮੰਗ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਮੁੱਖ ਬੁਲਾਰੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤੀ। ਪੀਰ ਮੁਹੰਮਦ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਨੂੰ ਜੋ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਉਹ ਹੁਣ ਬਿਲਕੁਲ ਨੇੜ੍ਹੇ ਪਹੁੰਚ ਚੁੱਕਾ ਹੈ। ਕਿਸੇ ਵੀ ਤਰ੍ਹਾਂ ਦਾ ਟਕਰਾਅ ਪੰਥ, ਪੰਜਾਬ ਅਤੇ ਸਰਕਾਰ ਦੇ ਹਿੱਤ ਵਿਚ ਨਹੀਂ ਹੋਵੇਗਾ, ਇਸ ਲਈ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਨਾਲ ਤਾਲਮੇਲ ਕਰਨ ਲਈ ਆਪਣੀ ਕਮੇਟੀ ਬਣਾਉਣ ਦਾ ਫੈਸਲਾ ਬਿਨਾਂ ਕਿਸੇ ਦੇਰੀ ਦੇ ਤੁਰੰਤ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਲਈ ਪਿੰਡਾਂ ਵਿਚ ‘ਪਹਿਰੇਦਾਰ ਕਮੇਟੀਆਂ’ ਦਾ ਬਣਨਾ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਇਕ ਸ਼ਲਾਘਾਯੋਗ ਉਪਰਾਲਾ ਹੈ, ਪਰ ਜੋ ਇਤਰਾਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਠਾਏ ਗਏ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨੇ ਆਦੇਸ਼ ਦਿੱਤੇ ਹਨ ਕਿ ਸਰਕਾਰ ਕਾਨੂੰਨ ਵਿੱਚ ਸੋਧ ਕਰਕੇ ਇਸ ਨੂੰ ਹੋਰ ਮਜ਼ਬੂਤ ਬਣਾਵੇ, ਉਸ ਲਈ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਬਿਨਾਂ ਕਿਸੇ ਦੇਰੀ ਦੇ ਪੂਰੀ ਗੰਭੀਰਤਾ ਨਾਲ ਫੈਸਲਾ ਲੈਣਾ ਚਾਹੀਦਾ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ-ਸਤਿਕਾਰ ਸਾਡੇ ਲਈ ਸਰਬਉੱਚ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਥਕ ਭਾਵਨਾਵਾਂ ਦੀ ਕਦਰ ਕਰਦਿਆਂ ਸਿੰਘ ਸਾਹਿਬਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਨੂੰਨੀ ਸੋਧਾਂ ਦੀ ਪ੍ਰਕਿਰਿਆ ਨੂੰ ਤੁਰੰਤ ਅੱਗੇ ਵਧਾਏ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਰੋਸ ਧਰਨੇ ਲਈ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਤਰਨ ਤਾਰਨ ਤੋਂ ਸੈਂਕੜੇ ਕਾਂਗਰਸ... ਅਗਲੀ ਖ਼ਬਰ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਜ਼ਿਲ੍ਹਾ ਪੱਧਰ ’ਤੇ ਜਿੱਤਣ ਵਾਲੀਆਂ ਟੀਮਾਂ ਦਾ ਸਕੂਲ ਵਲੋਂ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।