13 ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਕੁਲਦੀਪ ਸਿੰਘ ਔਲਖ
ਫਤਿਆਬਾਦ, 10 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਯੋਗ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ | ਇਸ ਰੈਲੀ ਨੂੰ ਸੁਖਬੀਰ ਸਿੰਘ ਜੀ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮੁੱਖ ਰੂਪ ਵਿਚ ਸੰਬੋਧਨ ਹੋਣਗੇ | ਇਹ ਜਾਣਕਾਰੀ ਦਿੰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਹ ਰੈਲੀ ਸਾਰੇ ਰਿਕਾਰਡ ਤੋੜ ਕੇ ਇਤਿਹਾਸ ਸਿਰਜੇਗੀ , ਉਨਾਂ ਕਿਹਾ ਕੇ ਲੋਕ ਹੁਣ ਅਕਾਲੀਆਂ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਵੱਡੀ ਗਿਣਤੀ ਵਿਚ ਗੋਇੰਦਵਾਲ ਸਾਹਿਬ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ।