11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਫਾਇਰਿੰਗ ਕਰਨ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਫਾਈਰਿੰਗ ਕਰਨ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਦੇ ਐੱਸ.

ਅਜੀਤ ਡੈਸਕ 11-09-2026
ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਫਾਈਰਿੰਗ ਕਰਨ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਸੋਢੀ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅੱਡਾ ਢੋਟੀਆਂ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ 2 ਸਤੰਬਰ ਨੂੰ ਰਾਤ ਸਮੇਂ ਮੇਨ ਰੋਡ ਢੋਟੀਆਂ ਵਿਖੇ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਵਲੋਂ ਫਾਈਰਿੰਗ ਕੀਤੀ ਗਈ ਸੀ, ਉਹ ਫਾਈਰਿੰਗ ਸੰਮਨ ਸਿੰਘ ੁਪੱਤਰ ਗੁਰਦਿਆਲ ਸਿੰਘ, ਗੁਰਲਾਲ ਸਿੰਘ ਵਾਸੀ ਦੀਪ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਮੁਗਲਚੱਕ, ਲਵਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਮੁਗਲਚੱਕ ਵਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਸਹੀ ਪਾਏ ਜਾਣ ’ਤੇ ਉਕਤ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।