11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਕਸਿੰਗ ’ਚ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ

ਪੱਟੀ, 10 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ-2026 ਦੇ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਸੋਨ ਤਗਮੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਅਤੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਬੀਰ ਸਿੰਘ ਲੁਹਾਰੀਆ ਅਤੇ ਚੇਅਰਮੈਨ ਗੁਰਸੇਵਕ ਸਿੰਘ ਲੁਹਾਰੀਆ ਨੇ ਦੱਸਿਆ ਕਿ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਬਾਕਸਿੰਗ ਦੇ ਅੰਡਰ-14 ਵਰਗ ਵਿਚ ਬਲਰਾਮ ਸਿੰਘ ਅਤੇ ਏਕਮਜੀਤ ਸਿੰਘ ਨੇ ਸੋਨ ਤਗਮੇ ਜਦਕਿ ਗਗਨਜੀਤ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ।

ਬਾਕਸਿੰਗ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨਾਲ ਸਕੂਲ ਮਨੈਜਮੈਂਟ ਅਤੇ ਜੇਤੂ ਖਿਡਾਰੀਆਂ ਨਾਲ ਕੋਚ ਤੇ ਤਗਮੇ ਦਿਖਾਉਦੇ ਹੋਏ ਖਿਡਾਰੀ। ਤਸਵੀਰਾਂ– ਖਹਿਰਾ 11-09-2026
ਪੱਟੀ, 10 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ-2026 ਦੇ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਸੋਨ ਤਗਮੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਅਤੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਬੀਰ ਸਿੰਘ ਲੁਹਾਰੀਆ ਅਤੇ ਚੇਅਰਮੈਨ ਗੁਰਸੇਵਕ ਸਿੰਘ ਲੁਹਾਰੀਆ ਨੇ ਦੱਸਿਆ ਕਿ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਬਾਕਸਿੰਗ ਦੇ ਅੰਡਰ-14 ਵਰਗ ਵਿਚ ਬਲਰਾਮ ਸਿੰਘ ਅਤੇ ਏਕਮਜੀਤ ਸਿੰਘ ਨੇ ਸੋਨ ਤਗਮੇ ਜਦਕਿ ਗਗਨਜੀਤ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਯੁਵਰਾਜ ਸਿੰਘ, ਯੁਵਰਾਜਦੀਪ ਸਿੰਘ, ਗੁਰਸ਼ਾਨ ਸਿੰਘ ਅਤੇ ਕਰਨ ਸਿੰਘ ਨੇ ਸੋਨ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪ੍ਰਦੀਪ ਕੌਰ, ਅਧਿਆਪਕਾ ਗੁਰਮੀਤ ਕੌਰ, ਸੰਦੀਪ ਕੌਰ, ਕੰਵਲਜੀਤ ਕੌਰ, ਕੋਚ ਜੈਸਕੋ ਕਿਊਬਾ ਅਤੇ ਹਰਪ੍ਰੀਤ ਸਿੰਘ ਸਮੇਤ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ 13 ਦੀ ਪੰਜਾਬ ਬਚਾਓ ਰੈਲੀ ਲਈ ਹਲਕਾ ਇੰਚਾਰਜ ਅਗਲੀ ਖ਼ਬਰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 13 ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਦਾ ਸਰਪੰਚ ਬਿੱਲਾ ਸ਼ੇਰੋਂ ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।