12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ ‘ਰਾਹ-ਵੀਰਾਂ’ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ ਤੇ ਸਨਮਾਨ - ਡਿਪਟੀ ਕਮਿਸ਼ਨਰ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਇਕ ਅਹਿਮ ਪਹਿਲਕਦਮੀ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਤੁਰੰਤ ਮਦਦ ਕਰਨ ਵਾਲੇ ਆਮ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ‘ਰਾਹ-ਵੀਰ’ ਸ਼ਿਕਾਇਤ ਨਿਵਾਰਨ ਸੈੱਲ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਚੇਅਰਮੈਨ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਹੁਬਹੂ ਲਾਗੂ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਇਸ ਸ਼ਿਕਾਇਤ ਨਿਵਾਰਨ ਸੈੱਲ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਰਾਹ-ਵੀਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਸ੍ਰੀ ਰਾਹੁਲ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ। 12-09-2026
ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਇਕ ਅਹਿਮ ਪਹਿਲਕਦਮੀ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਤੁਰੰਤ ਮਦਦ ਕਰਨ ਵਾਲੇ ਆਮ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ‘ਰਾਹ-ਵੀਰ’ ਸ਼ਿਕਾਇਤ ਨਿਵਾਰਨ ਸੈੱਲ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਚੇਅਰਮੈਨ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਹੁਬਹੂ ਲਾਗੂ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਇਸ ਸ਼ਿਕਾਇਤ ਨਿਵਾਰਨ ਸੈੱਲ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਰਾਹ-ਵੀਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੋਟਰ ਵਹੀਕਲਜ਼ ਐਕਟ 1988 ਦੀ ਧਾਰਾ 134ਏ. ਤਹਿਤ ਸੜਕ ਹਾਦਸੇ ਦੇ ਪੀੜਤਾਂ ਦੀ ਨੇਕ ਨੀਅਤ ਨਾਲ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸੁਰੱਖਿਆ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇਹ ਸੈੱਲ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸਹਾਇਕ ਕਮਿਸ਼ਨਰ (ਜਨਰਲ) ਤਰਨ ਤਾਰਨ ਨੂੰ ਸੈੱਲ ਦਾ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰ ਵਲੋਂ ਰਾਹ-ਵੀਰਾਂ ਤੋਂ ਪ੍ਰਾਪਤ ਸ਼ਿਕਾਇਤਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਦੇ ਨਿਪਟਾਰੇ ਲਈ ਪੁਲਿਸ, ਸਿਹਤ, ਟਰਾਂਸਪੋਰਟ ਅਤੇ ਹੋਰ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਸ੍ਰੀ ਰਾਹੁਲ ਨੇ ਦੱਸਿਆ ਕਿ ਰਾਹ-ਵੀਰ ਆਪਣੀ ਸ਼ਿਕਾਇਤ ਵਿਭਾਗ ਦੀ ਵੈਬਸਾਈਟ ’ਤੇ ਈ-ਮੇਲ ਰਾਹੀਂ ਜਾਂ ਮੋਬਾਈਲ ਨੰਬਰ 84279-00078 ’ ਤੇ ਦਰਜ ਕਰਵਾ ਸਕਦੇ ਹਨ। ਹਰੇਕ ਪ੍ਰਾਪਤ ਸ਼ਿਕਾਇਤ ਨੂੰ ਸ਼ਿਕਾਇਤ, ਰੈਫ਼ਰੈਂਸ ਨੰਬਰ ਦਿੱਤਾ ਜਾਵੇਗਾ ਅਤੇ ਤਰਜੀਹੀ ਤੌਰ ’ਤੇ ਤਿੰਨ ਕੰਮਕਾਜੀ ਦਿਨਾਂ ਦੇ ਅੰਦਰ ਸ਼ਿਕਾਇਤ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਜਾਵੇਗੀ। ਸ੍ਰੀ ਰਾਹੁਲ ਨੇ ਕਿਹਾ ਕਿ ਹਾਦਸੇ ਦੇ ਪੀੜਤ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਥਾਣੇ, ਹਸਪਤਾਲ ਜਾਂ ਸਰਕਾਰੀ ਦਫ਼ਤਰ ਦੇ ਬੇਲੋੜੇ ਚੱਕਰ ਨਹੀਂ ਲਗਾਉਣੇ ਪੈਣੇ ਚਾਹੀਦੇ। ਜਿਥੇ ਕਾਨੂੰਨੀ ਤੌਰ ’ਤੇ ਰਾਹ-ਵੀਰ ਦੀ ਮੌਜੂਦਗੀ ਜਾਂ ਬਿਆਨ ਜ਼ਰੂਰੀ ਹੋਵੇ, ਉਥੇ ਵੀ ਕਾਰਵਾਈ ਨਿਰਪੱਖ, ਵਾਜਬ ਅਤੇ ਬਿਨਾਂ ਕਿਸੇ ਬੇਲੋੜੀ ਪ੍ਰੇਸ਼ਾਨੀ ਦੇ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਹੋਈ ਕਾਲਜ ਵਿਦਿਆਰਥਣ ਦੀ ਮੌਤ ਅਗਲੀ ਖ਼ਬਰ ਐਡਵੋਕੇਟ ਜੇ. ਐਸ. ਢਿੱਲੋਂ ਤਰਨ ਤਾਰਨ ਜ਼ਿਲ੍ਹਾ ਬਾਰ ਐਸੋ. ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।