12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਫੁਲਕਾਰੀ ਗਰਲ’-ਕਮ-ਸਵੀਪ ਆਈਕਨ ਮਨਪ੍ਰੀਤ ਕੌਰ ਨੇ ਨੌਜਵਾਨ ਵੋਟਰਾਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ

ਤਰਨ ਤਾਰਨ, 11 ਸਤੰਬਰ (ਇਕਬਾਲ ਸਿੰਘ ਸੋਢੀ )-ਐਸ. ਆਈ.

ਅਜੀਤ ਡੈਸਕ 12-09-2026
ਤਰਨ ਤਾਰਨ, 11 ਸਤੰਬਰ (ਇਕਬਾਲ ਸਿੰਘ ਸੋਢੀ )-ਐਸ.ਆਈ.ਆਰ. ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਨਵੀਆਂ ਵੋਟਾਂ ਬਣਾਉਣ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦੁਨੀਆ ਭਰ ਵਿਚ ‘ਫੁਲਕਾਰੀ ਗਰਲ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਤਰਨ ਤਾਰਨ ਦੇ ਸਵੀਪ ਆਈਕਨ ਮਨਪ੍ਰੀਤ ਕੌਰ ਨੇ ਅੱਜ ਨੌਜਵਾਨ ਵੋਟਰਾਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਅੱਜ ਉਹ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਪਹੁੰਚੇ, ਜਿੱਥੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)- ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਵਲੋਂ ਸਮੁੱਚੀ ਐਸ.ਆਈ.ਆਰ ਟੀਮ ਦੇ ਨਾਲ ਉਨ੍ਹਾਂ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਐਸ.ਆਈ.ਆਰ ਟੀਮ ਨਾਲ ਗੱਲਬਾਤ ਕਰਦਿਆਂ ਸਵੀਪ ਆਈਕਨ ਮਨਪ੍ਰੀਤ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੇ ਉੱਜਵਲ ਭਵਿੱਖ ਦੀ ਕਾਮਨਾ ਨੌਜਵਾਨਾਂ ਦੇ ਮਜ਼ਬੂਤ ਇਰਾਦਿਆਂ ਅਤੇ ਅਗਾਂਹਵਧੂ ਸੋਚ ਨਾਲ ਹੀ ਕੀਤੀ ਜਾ ਸਕਦੀ ਹੈ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਉਨ੍ਹਾਂ ਦੀਆਂ ਨਵੀਆਂ ਵੋਟਾਂ ਬਣਵਾਈਆਂ ਜਾਣ ਤਾਂ ਜੋ ਉਹ ਦੇਸ਼ ਦੇ ਨਿਰਮਾਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ‘ਫੁਲਕਾਰੀ ਗਰਲ’ ਵੱਲੋਂ ਨੌਜਵਾਨਾਂ ਨੂੰ ਕੀਤੀ ਗਈ ਇਸ ਪ੍ਰੇਰਨਾ ਨਾਲ ਨਵੀਆਂ ਵੋਟਾਂ ਬਣਾਉਣ ਦੀ ਮੁਹਿੰਮ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਨੇ ਇਸ ਵਿਸ਼ੇਸ਼ ਮਿਲਣੀ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਵਿਆਹ ਦੀ 40ਵੀਂ ਵਰ੍ਹੇਗੰਢ ਵੱਖਰੇ ਢੰਗ ਮਨਾ ਕੇ ਚਰਨਜੀਤ ਕੌਰ ਬਾਗ਼ੀ ਨੇ ਦਿੱਤਾ ਮਾਨਵਤਾ ਪੱਖੀ ਸੁਨੇਹਾ ਅਗਲੀ ਖ਼ਬਰ ਪਹਿਲੀ ਅਕਤੂਬਰ ਨੂੰ 18 ਸਾਲ ਪੂਰੇ ਕਰਨ ਵਾਲਾ ਕੋਈ ਵੀ ਵਿਦਿਆਰਥੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ - ਡਾ. ਆਦਿੱਤਿਆ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।