13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅੱਜ ਦਾਣਾ ਮੰਡੀ ਗੋਇੰਦਵਾਲ ਸਾਹਿਬ ’ਚ ਗਰਜਣਗੇ ਬਾਦਲ - ਔਲਖ, ਲਹੌਰੀਆ

ਗੋਇੰਦਵਾਲ ਸਾਹਿਬ, 12 ਸਤੰਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪੰਜਾਬ ਦੇ ਮਸਲਿਆਂ ਸਬੰਧੀ ਆਪਣੀ ਆਵਾਜ਼ ਬੁਲੰਦ ਕਰਨਗੇ।

ਅਜੀਤ ਡੈਸਕ 13-09-2026
ਗੋਇੰਦਵਾਲ ਸਾਹਿਬ, 12 ਸਤੰਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪੰਜਾਬ ਦੇ ਮਸਲਿਆਂ ਸਬੰਧੀ ਆਪਣੀ ਆਵਾਜ਼ ਬੁਲੰਦ ਕਰਨਗੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਹੌਰੀਆ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ, ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਤੇ ਅਕਾਲੀ ਵਰਕਰ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਪੰਜਾਬ ਦੇ ਹੱਕਾਂ, ਪਾਣੀਆਂ, ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੇ ਹਿੱਤਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਅੱਜ ਦੀ ਰੈਲੀ ਰਾਹੀਂ ਵੀ ਪੰਜਾਬ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਅੱਜ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਗਰਜਣਗੇ ਅਤੇ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਵਰਕਰ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅਕਾਲੀ ਆਗੂਆਂ ਨੇ ਸਮੂਹ ਸੰਗਤ, ਪਾਰਟੀ ਵਰਕਰਾਂ ਅਤੇ ਪੰਜਾਬ ਹਿਤੈਸ਼ੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਵੱਡੀ ਗਿਣਤੀ ਵਿਚ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਪਹੁੰਚ ਕੇ ਪੰਜਾਬ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਹੱਕਾਂ ਲਈ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ । ਇਸ ਮੌਕੇ ਐੱਸ.ਓ.ਆਈ. ਰਣਜੀਤ ਸਿੰਘ ਰਾਣਾ, ਸਕੱਤਰ ਸਿੰਘ ਸੇਰੋ, ਸ਼ੇਰ ਜੰਗ ਸਿੰਘ, ਕਮਲ ਬਾਠ ਰਸੂਲਪੁਰ, ਸੂਬੇਦਾਰ ਮੋਹਨ ਸਿੰਘ ਭੈਲ ਸਰਕਲ ਪ੍ਰਧਾਨ ਫਤਿਆਬਾਦ, ਸੁਖਵਿੰਦਰ ਸਿੰਘ ਬਾਠ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।