13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਰਲੀ ਪਿੰਡ ਤੋਂ ਬੱਸ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ

ਖਾਲੜਾ, 12 ਸਤੰਬਰ (ਜੱਜਪਾਲ ਸਿੰਘ ਜੱਜ)–ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਨਾਰਲੀ ਤੋਂ 36 ਸ਼ਰਧਾਲੂਆਂ ਨੂੰ ਲੈ ਕੇ ਬੱਸ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਨਾਰਲੀ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਵਿਚ 36 ਸ਼ਰਧਾਲੂ ਸ਼ਾਮਲ ਹਨ, ਜੋ ਤਿੰਨ ਦਿਨਾਂ ਦੌਰਾਨ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ।

ਅਜੀਤ ਡੈਸਕ 13-09-2026
ਖਾਲੜਾ, 12 ਸਤੰਬਰ (ਜੱਜਪਾਲ ਸਿੰਘ ਜੱਜ)–ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਨਾਰਲੀ ਤੋਂ 36 ਸ਼ਰਧਾਲੂਆਂ ਨੂੰ ਲੈ ਕੇ ਬੱਸ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਨਾਰਲੀ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਵਿਚ 36 ਸ਼ਰਧਾਲੂ ਸ਼ਾਮਲ ਹਨ, ਜੋ ਤਿੰਨ ਦਿਨਾਂ ਦੌਰਾਨ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।ਗੁਰਦੇਵ ਸਿੰਘ ਨਾਰਲੀ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਰਧਾਲੂ ਗੁਰੂ ਘਰ ਦੇ ਦਰਸ਼ਨਾਂ ਦੇ ਨਾਲ-ਨਾਲ ‘ਵਿਰਾਸਤ-ਏ-ਖਾਲਸਾ’ ਦੇ ਵੀ ਦਰਸ਼ਨ ਕਰਨਗੇ। ਇਸ ਮੌਕੇ ਮੇਜਰ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਰਾਣਾ ਲੋਹੇ ਵਾਲਾ, ਗੁਰਸ਼ਰਨ ਕੌਰ, ਮਹਿਲ ਸਿੰਘ ਆ ਦੇ ਮੌਜੂਦ ਸਨ l
ਪਿਛਲੀ ਖ਼ਬਰ ਧਰਮ ਪਰਿਵਰਤਨ ਵਿਰੁੱਧ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਲਹਿਰ ਖੜੀ ਕਰੇਗੀ–ਪੀਰ ਮੁਹੰਮਦ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।