ਬਾਬਾ ਸ੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਜਗਤਪੁਰਾ ਵਿਖੇ 20 ਨੂੰ ਤਿਆਰੀਆਂ ਸੰਬੰਧੀ ਹੋਈ ਮੀਟਿੰਗ
ਝਬਾਲ, 12 ਸਤੰਬਰ (ਸਰਬਜੀਤ ਸਿੰਘ )-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਜਗਤਪੁਰਾ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ 20 ਸਤੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ l ਤਿਆਰੀਆਂ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਦਲਬੀਰ ਸਿੰਘ ਅਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਨੇ ਦੱਸਿਆ ਕਿ 20 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਜੀ ਪਿੰਡ ਜਗਤਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਹੋਵੇਗਾ । ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ ।
ਗੁਰਦੁਆਰਾ ਸਾਹਿਬ ਜੀ ਦੀ ਸੁੰਦਰ ਤਸਵੀਰ
13-09-2026