13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੋਦੀ ਸਰਕਾਰ ਦੀਆਂ ਨੀਤੀਆਂ ਦਾ ਖ਼ਮਿਆਜ਼ਾ ਆਮ ਲੋਕ ਭੁਗਤ ਰਹੇ ਹਨ-ਬੱਗੂ

ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਜਮਹੂਰੀ ਕਿਸਾਨ ਸਭਾ ਦੀ ਮਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਤਰਨ ਤਾਰਨ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ 20-21 ਸਤੰਬਰ ਦੀ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਜਾਇਜਾ ਲਿਆ ਗਿਆ।

ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਜਮਹੂਰੀ ਕਿਸਾਨ ਸਭਾ ਦੀ ਮਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਤਰਨ ਤਾਰਨ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ 20-21 ਸਤੰਬਰ ਦੀ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਜਾਇਜਾ ਲਿਆ ਗਿਆ। ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਰੈਲੀ ਅਤੇ ਕਾਨਫਰੰਸ ਦੀਆਂ ਤਿਆਰੀਆਂ ਜ਼ਿਲ੍ਹੇ ਭਰ ਵਿਚ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ। ਮਟਿੰਗ ਨੂੰ ਸਭਾ ਦੇ ਸੂਬਾਈ ਆਗੂ ਪਰਗਟ ਸਿੰਘ ਜਮਾਰਾਏ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦਾ ਸਭ ਤੋਂ ਵੱਡਾ ਲਾਭ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਮਿਲ ਰਿਹਾ ਹੈ, ਜਦਕਿ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ’ਤੇ ਮਹਿੰਗਾਈ, ਬੇਰੁਜ਼ਗਾਰੀ, ਕਰਜ਼ੇ ਅਤੇ ਅਸੁਰੱਖਿਆ ਦਾ ਬੋਝ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰੀ ਨੀਤੀਆਂ ਖੇਤੀਬਾੜੀ, ਕੁਦਰਤੀ ਸੰਸਾਧਨਾਂ ਅਤੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਕਾਰਪੋਰੇਟ ਹੱਥਾਂ ਵਿਚ ਸੌਂਪਣ ਵੱਲ ਵਧ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਆਗੂਆਂ ਨੇ ਕਿਹਾ ਕਿ ਵਿਦੇਸ਼ ਵਪਾਰ ਸਮਝੌਤਿਆਂ, ਖੇਤੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਨਿੱਜੀਕਰਨ ਦੇ ਰੁਝਾਨ ਕਾਰਨ ਦੇਸ਼ ਦੀ ਖੁਰਾਕ ਸੁਰੱਖਿਆ, ਕਿਸਾਨਾਂ ਦੀ ਆਮਦਨ ਅਤੇ ਮਜ਼ਦੂਰਾਂ ਦੇ ਹੱਕਾਂ ਉੱਤੇ ਗੰਭੀਰ ਖ਼ਤਰੇ ਮੰਡਰਾ ਰਹੇ ਹਨ। ਆਗੂਆਂ ਨੇ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ 20 ਸਤੰਬਰ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਜਲੰਧਰ ਪਹੁੰਚ ਕੇ ਕਿਸਾਨ-ਮਜ਼ਦੂਰ ਏਕਤਾ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਦਲਜੀਤ ਸਿੰਘ ਦਿਆਲਪੁਰ, ਰੇਸ਼ਮ ਸਿੰਘ ਫੈਲੋਕੇ, ਮੁਖਤਾਰ ਸਿੰਘ ਮੱਲਾ, ਹਰਭਜਨ ਸਿੰਘ ਪੱਟੀ, ਦਾਰਾ ਸਿੰਘ ਮੁੰਡਾਪਿੰਡ, ਨਰਿੰਦਰ ਸਿੰਘ ਤੁੜ,ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ’ਚ ਰਜਿਸਟ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।