ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਤਰਨ ਤਾਰਨ ਵਿਖੇ ਮੀਟਿੰਗ
ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ਼ ਮੰਗਾਂ ਦੇ ਸੰਦਰਭ ਵਿਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਕਰਮ ਸਿੰਘ ਲਾਲਪੁਰਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਮਾਣੋਚਾਲ੍ਹ, ਸੁਰਜੀਤ ਸਿੰਘ ਝਾਮਕਾ, ਡਾ.
ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ਼ ਮੰਗਾਂ ਦੇ ਸੰਦਰਭ ਵਿਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਕਰਮ ਸਿੰਘ ਲਾਲਪੁਰਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਮਾਣੋਚਾਲ੍ਹ, ਸੁਰਜੀਤ ਸਿੰਘ ਝਾਮਕਾ, ਡਾ. ਅਜਮੇਰ ਸਿੰਘ ਅਤੇ ਕਰਮ ਸਿੰਘ ਲਾਲਪੁਰਾ ਆਦਿ ਆਗੂਆਂ ਨੇ ਦੱਸਿਆ ਕਿ ਪੈਨਸ਼ਨ ਸੋਧ ਲਈ ਛੇਵੇ ਤਨਖਾਹ ਕਮਿਸ਼ਨ ਦੀ ਸ਼ਿਫਾਰਸ਼ 2.59 ਲਾਗੂ ਕਰਨ ਅਤੇ 60 ਫੀਸਦੀ ਡੀ.ਏ. ਲਾਗੂ ਕਰਕੇ ਬਣਦਾ ਬਕਾਇਆ ਦੇਣ ਤੋਂ ਭਗੌੜੀ ਹੋਈ ਭਗਵੰਤ ਸਰਕਾਰ ਵਿਰੁੱਧ ਸੂਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ ‘ਸਕੇਤਰੇਤ ਤੋਂ ਸਤੌਜ ਦੀ ਵਾਪਸੀ’ ਤੱਕ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਸਮਰੱਥਾ ਅਨੁਸਾਰ ਵਧ ਚੜ੍ਹ ਕੇ ਹਿੱਸਾ ਲਵੇਗੀ। ਜਥੇਬੰਦੀ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਕੀਤੀ ਗਈ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਅਤੇ 27 ਅਗਸਤ ਦੀ ਮਹਾਂ ਹੜਤਾਲ ਦੀ ਸਫਲਤਾ ਲਈ ਵੀ ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾਇਆ ਗਿਆ ਹੈ। ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੀਟਿੰਗ ਲਈ ਦਿੱਤੇ ਸਮੇਂ ’ਤੇ ਮੀਟਿੰਗ ਕਰਨ ਤੋਂ ਮੁੱਕਰ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਮੌਕੇ ਕੁਲਵੰਤ ਸਿੰਘ ਗਿੱਲ, ਅਜਾਇਬ ਸਿੰਘ, ਹਰਜੀਤ ਸਿੰਘ ਜੱਸਲ, ਵਿਜੈ ਕੁਮਾਰ ਪੁੰਜ, ਵਿਜੇ ਕੁਮਾਰ ਜੋਸ਼ੀ, ਕਸ਼ਮੀਰ ਸਿੰਘ ਢਿੱਲੋਂ, ਗੁਰਦੀਪ ਸਿੰਘ ਮਾਣੋਚਾਲ੍ਹ ਖੁਰਦ, ਰਾਜਵੀਰ ਕੁਮਾਰ, ਬਖ਼ਸੀਸ਼ ਸਿੰਘ, ਇੰਦਰ ਸਿੰਘ ਲਹੁਕਾ, ਹੀਰਾ ਸਿੰਘ ਬੰਗਾਲੀਪੁਰ, ਸੁਰਿੰਦਰ ਸਿੰਘ ਬਾਠ, ਚੰਚਲ ਸਿੰਘ ਚਾਹਲ, ਸਵਿੰਦਰਪਾਲ ਸਿੰਘ, ਤਰਸੇਮ ਸਿੰਘ ਲਾਲੂਘੁੰਮਣ, ਦਲਬੀਰ ਸਿੰਘ ਦਿਓਲ ਅਤੇ ਸੁਖਦੇਵ ਸਿੰਘ ਅਟਾਰੀ ਆਦਿ ਸਾਥੀ ਵੀ ਹਾਜ਼ਰ ਸਨ।