15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ ਅਤੇ ਜ਼ਹਿਰੀਲੀ ਦਵਾਈ ਪਿਉਣ ’ਤੇ ਮਾਮਲਾ ਦਰਜ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)— ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਪਰਿਵਾਰ ਦੇ ਮੈਂਬਰਾਂ ਨਾਲ ਕੁੱਟਮਾਰ ਕਰਨ ਅਤੇ ਇਕ ਵਿਅਕਤੀ ਦੇ ਮੂੰਹ ਵਿਚ ਜ਼ਹਿਰੀਲੀ ਦਵਾਈ ਪਾ ਕੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ਨ ਕਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ ਚਾਰ ਹੋਰਨਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੁਗਰਾਜ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਘਸੀਟਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 9 ਸਤੰਬਰ ਨੂੰ ਉਹ ਆਪਣੇ ਲੜਕੇ ਸੁਖਮਨਜੀਤ ਸਿੰਘ, ਮਾਤਾ ਬਲਜੀਤ ਕੌਰ ਅਤੇ ਪਿਤਾ ਚਰਨਜੀਤ ਸਿੰਘ ਨਾਲ ਘਰੇਲੂ ਕੰਮ ਲਈ ਅੱਡਾ ਕੰਗ ਗਏ ਸਨ ਤਾਂ ਉਥੇ ਖੜੇ ਰਵੀਸ਼ੇਰ ਸਿੰਘ ਪੁੱਤਰ ਅਮਰਜੀਤ ਸਿੰਘ, ਅਮਰਜੀਤ ਸਿੰਘ ਪੁੱਤਰ ਭਗਵਾਨ ਸਿੰਘ, ਹਰਜੀਤ ਸਿੰਘ ਪੁੱਤਰ ਭਗਵਾਨ ਸਿੰਘ, ਭਗਵਾਨ ਸਿੰਘ ਪੁੱਤਰ ਉਜਾਗਰ ਸਿੰਘ, ਹਰਮੀਤ ਕੌਰ ਪਤਨੀ ਅਮਰਜੀਤ ਸਿੰਘ, ਹਰਮੀਤ ਕੌਰ ਪਤਨੀ ਹਰਜੀਤ ਸਿੰਘ ਵਾਸੀਆਨ ਕੰਗ ਵਲੋਂ ਉਸਦੇ ਲੜਕੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਮੈਂ ਅਤੇ ਮੇਰੀ ਮਾਤਾ-ਪਿਤਾ ਲਈ ਬਚਾਉਣ ਲਈ ਅੱਗੇ ਤਾਂ ਸਾਡੇ ਨਾਲ ਵੀ ਕੁੱਟਮਾਰ ਕੀਤੀ ਮੋੇਰੇ ਉਪਰ ਬੈਠ ਕੇ ਮੇਰੇ ਮੂੰਹ ਵਿਚ ਕੋਈ ਜ਼ਹਿਰੀਲੀ ਦਵਾਈ ਪਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਉਕਤ ਵਿਅਕਤੀ ਹਥਿਆਰਾਂ ਸਮੇਤ ਫ਼ਰਾਰ ਹੋ ਗਏ।

ਅਜੀਤ ਡੈਸਕ 15-09-2026
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)— ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਪਰਿਵਾਰ ਦੇ ਮੈਂਬਰਾਂ ਨਾਲ ਕੁੱਟਮਾਰ ਕਰਨ ਅਤੇ ਇਕ ਵਿਅਕਤੀ ਦੇ ਮੂੰਹ ਵਿਚ ਜ਼ਹਿਰੀਲੀ ਦਵਾਈ ਪਾ ਕੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ਨ ਕਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ ਚਾਰ ਹੋਰਨਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੁਗਰਾਜ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਘਸੀਟਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 9 ਸਤੰਬਰ ਨੂੰ ਉਹ ਆਪਣੇ ਲੜਕੇ ਸੁਖਮਨਜੀਤ ਸਿੰਘ, ਮਾਤਾ ਬਲਜੀਤ ਕੌਰ ਅਤੇ ਪਿਤਾ ਚਰਨਜੀਤ ਸਿੰਘ ਨਾਲ ਘਰੇਲੂ ਕੰਮ ਲਈ ਅੱਡਾ ਕੰਗ ਗਏ ਸਨ ਤਾਂ ਉਥੇ ਖੜੇ ਰਵੀਸ਼ੇਰ ਸਿੰਘ ਪੁੱਤਰ ਅਮਰਜੀਤ ਸਿੰਘ, ਅਮਰਜੀਤ ਸਿੰਘ ਪੁੱਤਰ ਭਗਵਾਨ ਸਿੰਘ, ਹਰਜੀਤ ਸਿੰਘ ਪੁੱਤਰ ਭਗਵਾਨ ਸਿੰਘ, ਭਗਵਾਨ ਸਿੰਘ ਪੁੱਤਰ ਉਜਾਗਰ ਸਿੰਘ, ਹਰਮੀਤ ਕੌਰ ਪਤਨੀ ਅਮਰਜੀਤ ਸਿੰਘ, ਹਰਮੀਤ ਕੌਰ ਪਤਨੀ ਹਰਜੀਤ ਸਿੰਘ ਵਾਸੀਆਨ ਕੰਗ ਵਲੋਂ ਉਸਦੇ ਲੜਕੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਮੈਂ ਅਤੇ ਮੇਰੀ ਮਾਤਾ-ਪਿਤਾ ਲਈ ਬਚਾਉਣ ਲਈ ਅੱਗੇ ਤਾਂ ਸਾਡੇ ਨਾਲ ਵੀ ਕੁੱਟਮਾਰ ਕੀਤੀ ਮੋੇਰੇ ਉਪਰ ਬੈਠ ਕੇ ਮੇਰੇ ਮੂੰਹ ਵਿਚ ਕੋਈ ਜ਼ਹਿਰੀਲੀ ਦਵਾਈ ਪਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਉਕਤ ਵਿਅਕਤੀ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਮਹਿਲਾ ਸਸ਼ਕਤੀਕਰਨ ਮੈਰਾਥਨ ’ਚ ਡਾ. ਹਰਜੀਤ ਕੌਰ ਨੇ ਮਾਰੀ ਬਾਜ਼ੀ 40 ਸਾਲ ਉਮਰ ਵਰਗ ’ਚ ਦੂਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।