ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ
ਤਰਨ ਤਾਰਨ, 14 ਸਤੰਬਰ (ਸਕੱਤਰ ਸਿੰਘ ਅਟਵਾਲ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਪੰਜ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਰਵਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾਇਵਸ ਰਿਜੋਰਟ ਵਾਲੀ ਗਲੀ ਬਟਾਲਾ ਤੋਂ ਇਕ ਟੱਚ ਮੋਬਾੀਲ ਫੋਨ ਸਮੇਤ 2 ਸਿੰਮਾਂ ਬਰਾਮਦ ਹੋਈਆਂ ਹਨ।
ਤਰਨ ਤਾਰਨ, 14 ਸਤੰਬਰ (ਸਕੱਤਰ ਸਿੰਘ ਅਟਵਾਲ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਪੰਜ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਰਵਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾਇਵਸ ਰਿਜੋਰਟ ਵਾਲੀ ਗਲੀ ਬਟਾਲਾ ਤੋਂ ਇਕ ਟੱਚ ਮੋਬਾੀਲ ਫੋਨ ਸਮੇਤ 2 ਸਿੰਮਾਂ ਬਰਾਮਦ ਹੋਈਆਂ ਹਨ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 9 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਪ੍ਰਗਟ ਸਿੰਘ ਪੁੱਤਰ ਬਲਬੀਰ ਸਿੰਘ ਪਿੰਡ ਮੋਦੇ ਘਰਿੰਡਾ, ਬਲਵੰਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕੋਟ ਹਿਰਦੇਰਾਮ ਕੱਥੂਨੰਗਲ, ਸਿਮਰਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪੱਟੀ ਸੋਹਲ ਵੇਰਕਾ ਪਾਸੋਂ 2 ਟੱਚ ਮੋਬਾਈਲ ਫੋਨ, 2 ਚਾਰਜ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਮੋਬਾਈਲ ਫੋਨ ਇਨ੍ਹਾਂ ਪਾਸ ਕਿਵੇਂ ਪਹੁੰਚੇ।