15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪਿੰਡ ਨਾਰਲਾ ਦੇ 14 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਖਾਲੜਾ, 14 ਸਤੰਬਰ (ਜੱਜਪਾਲ ਸਿੰਘ ਜੱਜ)– 2027 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਆਪਣੀ ਜਿੱਤ ਨੂੰ ਪੱਕਿਆਂ ਕਰਦਿਆਂ ਵੱਖ-ਵੱਖ ਪਾਰਟੀਆਂ ਵਲੋਂ ਜੋੜ ਤੋੜ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਨਾਰਲਾ ਦੇ 14 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ । ਸਾਬਕਾ ਚੇਅਰਮੈਨ ਸਿਮਰਨਜੀਤ ਸਿੰਘ ਭੈਣੀ ਅਤੇ ਸਾਬਕਾ ਸਰਪੰਚ ਨਿਰਮਲਜੀਤ ਸਿੰਘ ਨਾਰਲਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਗੁਰਸਾਹਿਬ ਸਿੰਘ ਪੋਲਟਰੀ ਫਾਰਮ ਵਾਲੇ ,ਵਰਿੰਦਰਜੀਤ ਸਿੰਘ ਲਾਲੀ, ਗੁਰਸੇਵਕ ਸਿੰਘ, ਸ਼ਮਸ਼ੇਰ ਸਿੰਘ, ਅਮਰਿੰਦਰ ਸਿੰਘ, ਨਿਸ਼ਾਨ ਸਿੰਘ, ਗੁਰਜਿੰਦਰ ਸਿੰਘ, ਅੰਗਰੇਜ ਸਿੰਘ, ਮਨਿੰਦਰ ਸਿੰਘ, ਅਮਰਜੀਤ ਸਿੰਘ, ਆਕਾਸ਼ ਸਿੰਘ, ਪਰਮਜੀਤ ਸਿੰਘ ,ਮੰਨਾ ਸਿੰਘ, ਗੁਰਵਿੰਦਰ ਸਿੰਘ ਆਦਿ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਜੀ ਆਇਆਂ ਕਹਿੰਦਿਆਂ ਸਾਬਕਾ ਕਾਂਗਰਸੀ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਕਾਂਗਰਸ ਸਰਕਾਰ ਆਉਣੀ ਤੈਅ ਹੈ।

ਇਸ ਵਾਰ ਪੰਜਾਬ ਅੰਦਰ ਕਾਂਗਰਸ ਸਰਕਾਰ ਬਣਨੀ ਤੈਅ - ਭੁੱਲਰ 15-09-2026
ਖਾਲੜਾ, 14 ਸਤੰਬਰ (ਜੱਜਪਾਲ ਸਿੰਘ ਜੱਜ)– 2027 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਆਪਣੀ ਜਿੱਤ ਨੂੰ ਪੱਕਿਆਂ ਕਰਦਿਆਂ ਵੱਖ-ਵੱਖ ਪਾਰਟੀਆਂ ਵਲੋਂ ਜੋੜ ਤੋੜ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਨਾਰਲਾ ਦੇ 14 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ । ਸਾਬਕਾ ਚੇਅਰਮੈਨ ਸਿਮਰਨਜੀਤ ਸਿੰਘ ਭੈਣੀ ਅਤੇ ਸਾਬਕਾ ਸਰਪੰਚ ਨਿਰਮਲਜੀਤ ਸਿੰਘ ਨਾਰਲਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਗੁਰਸਾਹਿਬ ਸਿੰਘ ਪੋਲਟਰੀ ਫਾਰਮ ਵਾਲੇ ,ਵਰਿੰਦਰਜੀਤ ਸਿੰਘ ਲਾਲੀ, ਗੁਰਸੇਵਕ ਸਿੰਘ, ਸ਼ਮਸ਼ੇਰ ਸਿੰਘ, ਅਮਰਿੰਦਰ ਸਿੰਘ, ਨਿਸ਼ਾਨ ਸਿੰਘ, ਗੁਰਜਿੰਦਰ ਸਿੰਘ, ਅੰਗਰੇਜ ਸਿੰਘ, ਮਨਿੰਦਰ ਸਿੰਘ, ਅਮਰਜੀਤ ਸਿੰਘ, ਆਕਾਸ਼ ਸਿੰਘ, ਪਰਮਜੀਤ ਸਿੰਘ ,ਮੰਨਾ ਸਿੰਘ, ਗੁਰਵਿੰਦਰ ਸਿੰਘ ਆਦਿ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਜੀ ਆਇਆਂ ਕਹਿੰਦਿਆਂ ਸਾਬਕਾ ਕਾਂਗਰਸੀ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਕਾਂਗਰਸ ਸਰਕਾਰ ਆਉਣੀ ਤੈਅ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸਿਮਰਜੀਤ ਸਿੰਘ ਸਿਮਰ ਭੈਣੀ, ਸਾਬਕਾ ਸਰਪੰਚ ਨਿਰਮਲਜੀਤ ਸਿੰਘ ਨਾਰਲਾ , ਗੁਰਸ਼ਰਨ ਸਿੰਘ, ਸੁਰਿੰਦਰਪਾਲ ਸਿੰਘ, ਸਾਬਕਾ ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਐਮ.ਸੀ ਨੀਰਜ ਧਵਨ , ਬਲਾਕ ਪ੍ਰਧਾਨ ਜਗਜੀਤ ਸਿੰਘ, ਐਸ.ਸੀ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਨਾਰਲਾ, ਬੀ.ਸੀ ਪ੍ਰਧਾਨ ਗੁਰਪ੍ਰੀਤ ਸਿੰਘ ਨਾਰਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਚਾਰ ਸਰਕਾਰੀ ਸਿਹਤ ਕੇਂਦਰਾਂ ’ਚ ਖੁੱਲ੍ਹਣਗੇ ਨਵੇਂ ਸਕੈਨ ਸੈਂਟਰ-ਸਿਵਲ ਸਰਜਨ ਅਗਲੀ ਖ਼ਬਰ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਹਿੰਦੀ ਦਿਵਸ ਸਮਾਰੋਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।