16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 16-09-2026
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁੱਲ ਨਹਿਰ ਜਵੰਦਪੁਰ ਤੋਂ ਨਾਕਾਬੰਦੀ ਦੌਰਾਨ ਜੋਬਨਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ, ਸ਼ਰਨਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀਅਨ ਜਲਾਲਾਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਡਿਫੈਂਸ ਡਰੇਨ ’ਤੇ ਗਸ਼ਤ ਦੌਰਾਨ ਗੁਰਸੇਵਕ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਮਾੜੀਮੇਘਾ, ਗੁਰਭੇਜ ਸਿੰਘ ਪੁੱਤਰ ਚਰਨ ਸਿੰਘ ਵਾਸੀ ਭਿੱਖੀਵਿੰਡ, ਗੁਲਸ਼ਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਨੇ ਐੱਫ.ਸੀ.ਆਈ. ਗੁਦਾਮ ਨੌਸ਼ਹਿਰਾ ਪੰਨੂੰਆਂ ਤੋਂ ਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀਅਨ ਜੌੜਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 1020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਸਾਹਿਲਦੀਪ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਪਿੰਡ ਝੰਡੇਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 8 ਕਾਰਤੂਸ ਬਰਾਮਦ ਕੀਤੀ ਹਨ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿਰਮਲ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਭਾਈ ਲੱਧੂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ - ਚੇਅਰਮੈਨ ਜੋਧਬੀਰ ਸਿੰਘ ਅਗਲੀ ਖ਼ਬਰ ਨੌਸ਼ਹਿਰਾ ਢਾਲਾ ਵਿਖੇ ਲੱਗੇ ਮੁਫ਼ਤ ਆਯੂਸ਼ ਕੈਂਪ ਦੌਰਾਨ 701 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।