16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਘਰ ’ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਵਾਲੇ ਗ੍ਰਿਫ਼ਤਾਰ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੁਝ ਵਿਅਕਤੀਆਂ ਵਲੋਂ ਘਰ ’ਤੇ ਨਾਜਾਇਜ ਕਬਜਾ ਕਰਨ ਅਤੇ ਬਜੁਰਗ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਭਿੱਖੀਵਿੰਡ ਵਿਖਏ ਸੁਖਵਿੰਦਰ ਕੌਰ ਪਤਨੀ ਬਾਜ ਸਿੰਘ ਵਾਸੀ ਪਿੰਡ ਬਲੇਰ ਨੇ ਸ਼ਿਕਾਇਤ ਦਰਜ ਕਰਵਾਈ ਕਿ 10 ਸਤੰਬਰ ਨੂੰ ਉਹ ਅਤੇ ਉਸਦਾ ਪਤੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਦਵਾਈ ਲੈਣ ਗਈ ਸੀ ਤਾਂ ਉਨ੍ਹਾਂ ਦੀ ਮਾਤਾ ਜਗੀਰ ਕੌਰ ਘਰ ਵਿਚ ਮੌਜੂਦ ਸੀ ਤਾਂ ਉਨ੍ਹਾਂ ਦੇ ਪਿੱਛੋ ਬਲਜੀਤ ਕੌਰ ਪੁੱਤਰੀ ਹੀਰਾ ਸਿੰਘ, ਬੀਰਾ ਸਿੰਘ, ਰੋਜੀ ਪਤਨੀ ਬੀਰਾ ਸਿੰਘ, ਲਾਡੀ ਪੁੱਤਰ ਬੀਰਾ ਸਿੰਘ ਵਾਸੀਆਨ ਭਿੱਖੀਵਿੰਡ ਤੋਂ ਇਲਾਵਾ 56 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਮਕਾਨ ’ਤੇ ਕਬਜੇ ਕਰਨ ਦੀ ਕੋਸ਼ਿਸ਼ ਕੀਤੀ।

ਅਜੀਤ ਡੈਸਕ 16-09-2026
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੁਝ ਵਿਅਕਤੀਆਂ ਵਲੋਂ ਘਰ ’ਤੇ ਨਾਜਾਇਜ ਕਬਜਾ ਕਰਨ ਅਤੇ ਬਜੁਰਗ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਭਿੱਖੀਵਿੰਡ ਵਿਖਏ ਸੁਖਵਿੰਦਰ ਕੌਰ ਪਤਨੀ ਬਾਜ ਸਿੰਘ ਵਾਸੀ ਪਿੰਡ ਬਲੇਰ ਨੇ ਸ਼ਿਕਾਇਤ ਦਰਜ ਕਰਵਾਈ ਕਿ 10 ਸਤੰਬਰ ਨੂੰ ਉਹ ਅਤੇ ਉਸਦਾ ਪਤੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਦਵਾਈ ਲੈਣ ਗਈ ਸੀ ਤਾਂ ਉਨ੍ਹਾਂ ਦੀ ਮਾਤਾ ਜਗੀਰ ਕੌਰ ਘਰ ਵਿਚ ਮੌਜੂਦ ਸੀ ਤਾਂ ਉਨ੍ਹਾਂ ਦੇ ਪਿੱਛੋ ਬਲਜੀਤ ਕੌਰ ਪੁੱਤਰੀ ਹੀਰਾ ਸਿੰਘ, ਬੀਰਾ ਸਿੰਘ, ਰੋਜੀ ਪਤਨੀ ਬੀਰਾ ਸਿੰਘ, ਲਾਡੀ ਪੁੱਤਰ ਬੀਰਾ ਸਿੰਘ ਵਾਸੀਆਨ ਭਿੱਖੀਵਿੰਡ ਤੋਂ ਇਲਾਵਾ 56 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਮਕਾਨ ’ਤੇ ਕਬਜੇ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਦੀ ਮਾਤਾ ਜਗੀਰ ਕੌਰ ਨੇ ਰੋਕਿਆ ਤਾਂ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ। ਜਾਂਚ ਅਧਿਕਾਰੀ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਗੋਕਲਪੁਰਾ ਮੁਹੱਲੇ ਦੀ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।