16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਬਜ਼ੀਆਂ ਅਤੇ ਫਲਾਂ ਦੀ ਪੌਸ਼ਟਿਕ ਬਗੀਚੀ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਪੀ. ਏ.

ਅਜੀਤ ਡੈਸਕ 16-09-2026
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਪੀ.ਏ.ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਸਬਜ਼ੀਆਂ ਅਤੇ ਫਲਾਂ ਲਈ ਪੌਸ਼ਟਿਕ ਬਗੀਚੀ ਸਬੰਧੀ ਪਿੰਡ ਸ਼ਿੰਗਾਰਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 70 ਤੋਂ ਵੱਧ ਕਿਸਾਨਾਂ ਨੇ ਬੜੀ ਦਿਲਚਸਪੀ ਨਾਲ ਭਾਗ ਲਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘਰੇਲੂ ਪੱਧਰ ’ਤੇ ਪੌਸ਼ਟਿਕ ਬਗੀਚੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰਮੁੱਖ ਪਸਾਰ ਵਿਗਿਆਨੀ (ਸਬਜ਼ੀਆਂ) ਅਤੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਲਈ ਘਰੇਲੂ ਪੱਧਰ ’ਤੇ ਪੌਸ਼ਟਿਕ ਬਗੀਚੀ ਲਗਾਉਣ ਦੀ ਮਹੱਤਤਾ ਅਤੇ ਵਿਓਂਤਬੰਦੀ ਬਾਰੇ ਦੱਸਿਆ। ਉਨ੍ਹਾਂ ਨੇ ਪੋਸ਼ਟਿਕ ਬਗੀਚੀ ਵਿਚ ਸਰਦੀਆਂ ਦੀਆਂ ਸਬਜ਼ੀਆਂ ਅਤੇ ਫਲਦਾਰ ਬੂਟਿਆਂ ਦੀ ਸਫਲ ਕਾਸ਼ਤ ਲਈ ਨੁਕਤੇ ਵੀ ਸਾਂਝੇ ਕੀਤੇ। ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਡਾ. ਪਰਮਿੰਦਰ ਕੌਰ ਸਹਿਜਪਾਲ ਨੇ ਝੋਨੇ ਅਤੇ ਬਾਸਮਤੀ ਵਿਚ ਮੁੱਖ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਮੁੱਖ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਲੱਛਣ ਅਤੇ ਰੋਕਥਾਮ ਬਾਰੇ ਸਿਫਾਰਿਸ਼ ਕੀਟਨਾਸ਼ਕਾਂ ਨੂੰ ਸਮੇਂ ਸਿਰ ਅਪਨਾਉਣ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਪਸਾਰ ਵਿਗਿਆਨੀ (ਫ਼ਸਲ ਵਿਗਿਆਨ) ਡਾ. ਪਰਮਿੰਦਰ ਸਿੰਘ ਸੰਧੂ ਨੇ ਝੋਨੇ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਕਰਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਨਵੀਂ ਸਿਫ਼ਾਰਸ਼ ਕੀਤੀ ਕਿਸਮ ਪੀ.ਬੀ.ਡਬਲਯੂ. 887 ਅਤੇ ਰਾਇਆ, ਦਾਲ ਅਤੇ ਬਰਸੀਮ ਦੀਆਂ ਫ਼ਸਲਾਂ ਦੀਆਂ ਹੋਰ ਕਿਸਮਾਂ ਬਾਰੇ ਵੀ ਜਾਣੂੰ ਕਰਵਾਇਆ ਅਤੇ ਇਨ੍ਹਾਂ ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਅਤੇ ਕਾਸ਼ਤਕਾਰੀ ਢੰਗਾਂ ਬਾਰੇ ਵੀ ਚਾਨਣਾ ਪਾਇਆ। ਏ.ਈ.ਓ. ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੌਸ਼ਹਿਰਾ ਪੰਨੂਆਂ ਮਨਦੀਪ ਸਿੰਘ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਪੀ.ਏ.ਯੂ. ਸਾਹਿਤ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਕਿਸਾਨਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਦਿੱਤੀਆਂ ਗਈਆਂ। ਮਾਹਿਰਾਂ ਨੇ ਫ਼ਸਲਾਂ, ਫਲਾਂ ਅਤੇ ਸਬਜੀਆਂ ਦੇ ਕੀੜੇ-ਮਕੌੜੇ, ਬਿਮਾਰੀਆਂ, ਖਾਦ, ਸਿੰਚਾਈ ਅਤੇ ਨਦੀਨਾਂ ਦੇ ਪ੍ਰਬੰਧਨ ਸੰਬੰਧੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਪਿਛਲੀ ਖ਼ਬਰ ਲੁਟੇਰੇ ਟਰੱਕ ਚਾਲਕ ਤੋਂ 10 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਖੋਹ ਕਰ ਹੋਏ ਫ਼ਰਾਰ ਅਗਲੀ ਖ਼ਬਰ ਨਸ਼ਾ ਪੀੜਤਾਂ ਲਈ ਸਿਵਲ ਹਸਪਤਾਲ ’ਚ ਮੈਥਾਡੋਨ ਕਲੀਨਿਕ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।