ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵਲੋਂ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਰੋਹਿਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਨੌਸ਼ਹਿਰਾ ਨੂੰ ਕਾਬੂ ਕਰਕੇ ਉਸ ਪਾਸੋਂ 17 ਗ੍ਰਾਮ ਹੈਰੋਇਨ ਸਮੇਤ 1050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਗਸ਼ਤ ਦੌਰਾਨ ਸੁਰਿੰਦਰਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਗਸ਼ਤ ਦੌਰਾਨ ਸਮਸ਼ਾਨਘਾਟ ਕੱਚਾ ਪੱਕਾ ਤੋਂ ਹਰਮਨਦੀਪ ਸਿੰਘ ਪੁੱਤਰ ਤੱਕਬੀਰ ਸਿੰਘ, ਉਦੇ ਸਿੰਘ ਪੁੱਤਰ ਵੀਰੂ ਸਿੰਘ ਵਾਸੀਅਨ ਦਿਆਲਪੁਰ, ਕੋਮਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾੜੀਮੇਘਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਵਿਪਨ ਕੁਮਾਰ ਨੇ ਗਸ਼ਤ ਦੌਰਾਨ ਬੱਬੀ ਪੁੱਤਰ ਜੀਤਾ ਸਿੰਘ ਵਾਸੀ ਪੱਟੀ, ਅਜੇ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 17 ਗ੍ਰਾਮ ਹੈਰੋਇਨ ਸਮੇਤ 1050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਨਸ਼ੀਲੇ ਪਦਾਰਥਾਂ ਸਮੇਤ ਜ਼ਿਲ੍ਹਾ ਪੁਲਿਸ ਵਲੋਂ 7 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵਲੋਂ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਅਜੀਤ ਡੈਸਕ
17-09-2026