17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਾਲਾਨਾ ਜੋੜ ਮੇਲੇ ਸੰਬੰਧੀ ਗੁਰਦੁਆਰਾ ਸੰਤ ਨਿਵਾਸ ਵਿਖੇ ਮੀਟਿੰਗ 19 ਨੂੰ: ਬਾਬਾ ਭੋਲਾ ਸਿੰਘ

ਝਬਾਲ, 16 ਸਤੰਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਤਰ੍ਹਾਂ 6, 7 ਤੇ 8 ਅਕਤੂਬਰ ਨੂੰ ਗੁਰਦੁਆਰਾ ਸੰਤ ਨਿਵਾਸ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਇਲਾਕੇ ਦੇ ਪੰਚਾਂ, ਸਰਪੰਚਾਂ, ਮੁਹਤਬਰਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੀ ਮੀਟਿੰਗ 19 ਸਤੰਬਰ ਨੂੰ ਦੀਵਾਨ ਹਾਲ ਗੁਰਦੁਆਰਾ ਸੰਤ ਨਿਵਾਸ ਵਿਖੇ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਭੋਲਾ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਮੇਲੇ ਦੌਰਾਨ ਸਜਾਏ ਜਾਣ ਵਾਲੇ ਦੀਵਾਨ, ਦੂਰ ਦੁਰਾਂਡੇ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਲੰਗਰਾਂ, ਛਬੀਲਾਂ ਅਤੇ ਵਾਹਨਾਂ ਦੀ ਪਾਰਕਿੰਗ ਸੰਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।

ਅਜੀਤ ਡੈਸਕ 17-09-2026
ਝਬਾਲ, 16 ਸਤੰਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਤਰ੍ਹਾਂ 6, 7 ਤੇ 8 ਅਕਤੂਬਰ ਨੂੰ ਗੁਰਦੁਆਰਾ ਸੰਤ ਨਿਵਾਸ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਇਲਾਕੇ ਦੇ ਪੰਚਾਂ, ਸਰਪੰਚਾਂ, ਮੁਹਤਬਰਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੀ ਮੀਟਿੰਗ 19 ਸਤੰਬਰ ਨੂੰ ਦੀਵਾਨ ਹਾਲ ਗੁਰਦੁਆਰਾ ਸੰਤ ਨਿਵਾਸ ਵਿਖੇ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਭੋਲਾ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਮੇਲੇ ਦੌਰਾਨ ਸਜਾਏ ਜਾਣ ਵਾਲੇ ਦੀਵਾਨ, ਦੂਰ ਦੁਰਾਂਡੇ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਲੰਗਰਾਂ, ਛਬੀਲਾਂ ਅਤੇ ਵਾਹਨਾਂ ਦੀ ਪਾਰਕਿੰਗ ਸੰਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਲਾਕੇ ਦੇ ਸਮੂਹ ਪੰਚਾਂ, ਸਰਪੰਚਾਂ, ਮੁਹਤਬਰਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ । 16 ਟੀ.ਟੀ. 18 ਬਾਬਾ ਭੋਲਾ ਸਿੰਘ
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਬਲਾਕ ਗੰਡੀਵਿੰਡ ਦੇ ਦੋ ਮੈਂਬਰਾਂ ਨੂੰ ਜਥੇਬੰਦੀ ਵਿਚੋਂ ਛੇਕਿਆ ਅਗਲੀ ਖ਼ਬਰ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਜਮਹੂਰੀ ਕਿਸਾਨ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।