19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੀਟਰ ਬਕਸੇ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਵਿਅਕਤੀ ਨਾਲ ਕੀਤੀ ਕੁੱਟਮਾਰ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)–ਮੀਟਰ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਹਰੀਕੇ ਪੁਲਿਸ ਨੇ ਤਿੰਨ ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਹਰੀਕੇ ਵਿਖੇ ਸੁਰਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਹਰੀਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਸਤੰਬਰ ਨੂੰ ਰਾਤ ਸਮੇਂ ਲਵਪ੍ਰੀਤ ਸਿੰਘ,ਸਾਜਨ ਸਿੰਘ ਪੁੱਤਰਾਨ ਬਿੰਦਰ ਸਿੰਘ ਵਾਸੀ ਹਰੀਕੇ ਉਸਦੇ ਘਰ ਦੇ ਬਾਹਰ ਲੱਗੇ ਮੀਟਰ ਬਕਸੇ ਨਾਲ ਛੇੜਛਾੜ ਕਰ ਰਹੇ ਸੀ ਤਾਂ ਜਦੋਂ ਉਸ ਵਲੋਂ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਗਾਲੀ ਗਲੋਚ ਕੀਤਾ ਅਤੇ ਧਮਕੀਆਂ ਦਿੱਤੀਆਂ ਅਤੇ ਉਥੋਂ ਚਲੇ ਗਏ।

ਅਜੀਤ ਡੈਸਕ 19-09-2026
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)–ਮੀਟਰ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਹਰੀਕੇ ਪੁਲਿਸ ਨੇ ਤਿੰਨ ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਹਰੀਕੇ ਵਿਖੇ ਸੁਰਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਹਰੀਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਸਤੰਬਰ ਨੂੰ ਰਾਤ ਸਮੇਂ ਲਵਪ੍ਰੀਤ ਸਿੰਘ,ਸਾਜਨ ਸਿੰਘ ਪੁੱਤਰਾਨ ਬਿੰਦਰ ਸਿੰਘ ਵਾਸੀ ਹਰੀਕੇ ਉਸਦੇ ਘਰ ਦੇ ਬਾਹਰ ਲੱਗੇ ਮੀਟਰ ਬਕਸੇ ਨਾਲ ਛੇੜਛਾੜ ਕਰ ਰਹੇ ਸੀ ਤਾਂ ਜਦੋਂ ਉਸ ਵਲੋਂ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਗਾਲੀ ਗਲੋਚ ਕੀਤਾ ਅਤੇ ਧਮਕੀਆਂ ਦਿੱਤੀਆਂ ਅਤੇ ਉਥੋਂ ਚਲੇ ਗਏ। 18 ਸਤੰਬਰ ਨੂੰ ਲਵਪ੍ਰੀ ਸਿੰਘ, ਸਾਜਨ ਸਿੰਘ, ਰਵੀ ਸਿੰਘ ਪੁੱਤਰ ਤਰਸੇਮ ਸਿੰਘ ਹਰੀਕੇ ਸਮੇਤ 8 ਅਣਪਛਾਤੇ ਹਥਿਆਰਾਂ ਨਾਲ ਨਾਲ ਲੈਸ ਹੋ ਕੇ ਉਸਦੇ ਘਰ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਸਮਾਨ ਦੀ ਭੰਨਤੋੜ ਕੀਤੀ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 20 ਨੂੰ ਕਰਵਾਈ ਜਾ ਰਹੀ ਰੈਲੀ ਜਿੱਤ ਦੀ ਨੀਂਹ ਰੱਖੇਗੀ- ਮਾਲੂਵਾਲ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।