19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬੱਸ ਦੀ ਟੱਕਰ ਨਾਲ ਬਜ਼ੁਰਗ ਵਿਅਕਤੀ ਦੀ ਮੌਤ, ਨੌਜਵਾਨ ਜ਼ਖ਼ਮੀ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਬੱਸ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਬਜੁਰਗ ਵਿਅਕਤੀ ਤੇ ਨੌਜਵਾਨ ਦੇ ਸੱਟਾਂ ਲੱਗਣ ਤੋਂ ਬਾਅਦ ਬਜੁਰਗ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ’ਚ ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੱਚਾ ਪੱਕਾ ਵਿਖੇ ਪ੍ਰਭਨੂਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ 16 ਸਤੰਬਰ ਨੂੰ ਉਹ ਆਪਣਏ ਦਾਦਾ ਹਰਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪੱਟੀ ਮੋਟਰਸਾਈਕਲ ਨੰਬਰ ਪੀ.

ਅਜੀਤ ਡੈਸਕ 19-09-2026
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਬੱਸ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਬਜੁਰਗ ਵਿਅਕਤੀ ਤੇ ਨੌਜਵਾਨ ਦੇ ਸੱਟਾਂ ਲੱਗਣ ਤੋਂ ਬਾਅਦ ਬਜੁਰਗ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ’ਚ ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੱਚਾ ਪੱਕਾ ਵਿਖੇ ਪ੍ਰਭਨੂਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ 16 ਸਤੰਬਰ ਨੂੰ ਉਹ ਆਪਣਏ ਦਾਦਾ ਹਰਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪੱਟੀ ਮੋਟਰਸਾਈਕਲ ਨੰਬਰ ਪੀ.ਬੀ.46 ਏ.ਈ. 2859 ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਜਦੋਂ ਮੋੜ ਪਿੰਡ ਕੁੱਲਾ ਨਜ਼ਦੀਕ ਪੁੱਜੇ ਤਾਂ ਇਕ ਬੱਸ ਨੰਬਰ ਪੀ.ਬੀ. 02 ਸੀ 9713 ਜਿਸ ਨੂੰ ਅਰਮਾਨ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਮਨਿਹਾਲਾ ਜੈ ਸਿੰਘ ਚਲਾ ਰਿਹਾ ਸੀ ਨੇ ਗਲਤ ਸਾਈਡ ਲਿਆ ਕੇ ਮੋਟਰਸਾਈਕਲ ਵਿਚ ਬੱਸ ਮਾਰ ਦਿੱਤੀ, ਜਿਸ ਕਾਰਨ ਉਹ ਤੇ ਉਸ ਦਾ ਦਾਦਾ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਸ ਦੇ ਦਾਦੇ ਨੂੰ ਹਸਪਤਾਲ ਵਿਚ ਡਾਕਟਰਾਂ ਨੇ ਮਿ੍ਤਕ ਕਰਾਰ ਦੇ ਦਿੱਤਾ। ਜਾਂਚ ਅਧਿਕਾਰੀ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਖਾਲੜਾ ਪੁਲਿਸ ਨੇ ਅਫ਼ੀਮ ਤੇ ਪਿਸਟਲ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਬਾਬਾ ਬਿਧੀ ਚੰਦ ਜੀ ਦੇ ਪ੍ਰਲੋਕ ਗਮਨ ਦੇ ਸਾਲਾਨਾ ਜੋੜ ਮੇਲੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।