19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਲਗਾਏ ਬੂਟੇ

ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਤੇ ਵੱਧ ਰਹੀ ਗਰਮੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਕੂਲਾਂ ਵਿਚ ਸ਼ੁਰੂ ਕੀਤੀ ‘ਏਕ ਪੇੜ ਮਾਂ ਕੇ ਨਾਮ 3. 0’ ਮੁਹਿੰਮ ਤਹਿਤ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਬੂਟੇ ਲਗਾਉਂਣ ਸਮੇਂ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇਦਵਾਲ ਸਾਹਿਬ) ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ।

ਅਜੀਤ ਡੈਸਕ 19-09-2026
ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਤੇ ਵੱਧ ਰਹੀ ਗਰਮੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਕੂਲਾਂ ਵਿਚ ਸ਼ੁਰੂ ਕੀਤੀ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਤਹਿਤ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਬੂਟੇ ਲਗਾਉਂਣ ਸਮੇਂ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇਦਵਾਲ ਸਾਹਿਬ) ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਡੀ. ਕੇ. ਰੰਧਾਵਾ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਹਰੇਕ ਵਿਦਿਆਰਥੀ ਆਪਣੀ ਮਾਂ ਦੇ ਨਾਂਅ ’ਤੇ ਇਕ ਬੂਟਾ ਜ਼ਰੂਰ ਲਗਾਵੇ। ਰੁੱਖ ਹੀ ਸਾਡਾ ਭਵਿੱਖ ਹਨ, ਜੇ ਅੱਜ ਅਸੀਂ ਰੁੱਖ ਲਗਾਵਾਂਗੇ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ ਤੇ ਠੰਢਕ ਮਿਲੇਗੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਦਾ ਪ੍ਰਣ ਲਿਆ। ਇਸ ਮੌਕੇ ਬੱਚਿਆਂ ਨੂੰ ਬੂਟੇ ਵੀ ਵੰਡੇ ਗਏ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਹੋਵੇਗਾ ਵਿਲੱਖਣ ਡਰੋਨ ਸ਼ੋਅ ਅਗਲੀ ਖ਼ਬਰ ਨਾਸ਼ਪਾਤੀ ਦੇ ਬਾਗ਼ਾਂ ਲਈ ਸਹੀ ਬੂਟੇ, ਸਹੀ ਤਕਨੀਕ ਤੇ ਪਾਣੀ ਦੀ ਸੁਚੱਜੀ ਵਰਤੋਂ ਜ਼ਰੂਰੀ - ਤਜਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।