ਗੋਇੰਦਵਾਲ ਜੇਲ੍ਹ ਵਿਚ ਸਾਮਾਨ ਸੁੱਟਣ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ
ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਸੰਬੰਧੀ ਕੁਲਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੇ ਟਾਵਰ ਨੰਬਰ 3 ਤੇ ਵਾਕੀ ਟਾਕੀ ਰਾਹੀਂ ਸੂਚਨਾ ਮਿਲੀ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਪਿਛਲੇ ਪਾਸੇ ਦਰੱਖਤਾਂ ਦੇ ਸੰਘਣੇ ਝੁੰਡ ਹੇਠਾਂ 3 ਵਿਅਕਤੀ ਜੇਲ੍ਹ ਦੀ ਦੀਵਾਰ ਨਾਲ ਫੜੇ ਗਏ ਹਨ, ਜਿੰਨਾਂ ਦੀ ਤਲਾਸ਼ੀ ਕਰਨ ’ਤੇ ਉਨ੍ਹਾਂ ਪਾਸੋਂ ਤੰਬਾਕੂ ਪੁੜੀਆਂ 55, ਕੂਲ ਲਿਪ ਪੈਕੇਟ 20 ਅਤੇ ਬੀੜੀਆਂ ਦੇ 38 ਬੰਡਲ ਬਰਾਮਦ ਹੋਏ।
ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਸੰਬੰਧੀ ਕੁਲਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੇ ਟਾਵਰ ਨੰਬਰ 3 ਤੇ ਵਾਕੀ ਟਾਕੀ ਰਾਹੀਂ ਸੂਚਨਾ ਮਿਲੀ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਪਿਛਲੇ ਪਾਸੇ ਦਰੱਖਤਾਂ ਦੇ ਸੰਘਣੇ ਝੁੰਡ ਹੇਠਾਂ 3 ਵਿਅਕਤੀ ਜੇਲ੍ਹ ਦੀ ਦੀਵਾਰ ਨਾਲ ਫੜੇ ਗਏ ਹਨ, ਜਿੰਨਾਂ ਦੀ ਤਲਾਸ਼ੀ ਕਰਨ ’ਤੇ ਉਨ੍ਹਾਂ ਪਾਸੋਂ ਤੰਬਾਕੂ ਪੁੜੀਆਂ 55, ਕੂਲ ਲਿਪ ਪੈਕੇਟ 20 ਅਤੇ ਬੀੜੀਆਂ ਦੇ 38 ਬੰਡਲ ਬਰਾਮਦ ਹੋਏ। ਫੜੇ ਗਏ ਵਿਅਕਤੀਆਂ ਦੀ ਪਛਾਣ ਏਕਮਜੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਗੋਇੰਦਵਾਲ ਸਾਹਿਬ, ਅਮਨਦੀਪ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਹੰਸਾਂਵਾਲਾ, ਨਿਸ਼ਾਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਭਰੋਵਾਲ ਵਜੋਂ ਹੋਈ। ਇਸ ਸੰਬੰਧੀ ਏ.ਐਸ.ਆਈ. ਅਰਜਨ ਸਿੰਘ ਨੇ ਉਪਰੋਕਤ ਵਿਅਕਤੀਆਂ ਦੇ ਖਿਲਾਫ਼ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।