21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ - ਡੀ.ਸੀ.

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 21 ਸਤੰਬਰ ਨੂੰ ਸਕੂਲ ਆਫ ਐਮੀਨੈਂਸ, ਪੱਟੀ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲਾ ਇਹ ਡਰੋਨ ਸ਼ੋਅ ਆਪਣੀ ਕਿਸਮ ਦਾ ਵਿਲੱਖਣ ਸ਼ੋਅ ਹੋਵੇਗਾ, ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰੇਗਾ।

ਅਜੀਤ ਡੈਸਕ 21-09-2026
ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 21 ਸਤੰਬਰ ਨੂੰ ਸਕੂਲ ਆਫ ਐਮੀਨੈਂਸ, ਪੱਟੀ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲਾ ਇਹ ਡਰੋਨ ਸ਼ੋਅ ਆਪਣੀ ਕਿਸਮ ਦਾ ਵਿਲੱਖਣ ਸ਼ੋਅ ਹੋਵੇਗਾ, ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲ ਆਫ ਐਮੀਨੈਂਸ ਦੀ ਗਰਾਊਂਡ ਵਿੱਚ ਸੰਗਤ ਦੇ ਬੈਠਣ ਅਤੇ ਚਾਹ-ਪਾਣੀ ਦੇ ਢੁੱਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਮ ਸਾਢੇ 6 ਵਜੇ ਤੋਂ ਸਮਾਗਮ ਸ਼ੁਰੂ ਹੋਵੇਗਾ, ਜਿਸ ਵਿਚ ਗੁਰਬਾਣੀ ਕੀਰਤਨ ਤੋਂ ਬਾਅਦ 8 ਵਜੇ ਡਰੋਨ ਸ਼ੋਅ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਰੋਨ ਸ਼ੋਅ ਦੌਰਾਨ ਇਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਗੁਰੂ ਜੀ ਦੇ ਫ਼ਲਸਫ਼ੇ ਬਾਰੇ ਡਿਜੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਜਿਹੇ 92 ਡਰੋਨ ਸ਼ੋਅ ਸੂਬੇ ਭਰ ਵਿਚ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਪੱਟੀ ਅਤੇ ਸਮੁੱਚੇ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਲੱਖਣ ਪੇਸ਼ਕਾਰੀ ਨੂੰ ਦੇਖਣ ਲਈ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ ਦਿੱਤਾ, ਤਾਂ ਜੋ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਣਾ ਲਈ ਜਾ ਸਕੇ।
ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਚੂਸਲੇਵੜ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਅਗਲੀ ਖ਼ਬਰ ਹਰੀਕੇ ਵਿਖੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੇ ਜਨਮ ਦਿਨ ’ਤੇ ‘ਅਸ਼ੀਰਵਾਦ ਦਾ ਦੀਵਾ’ ਪ੍ਰੋਗਰਾਮ ਤਹਿਤ ਘਰ-ਘਰ ਜਗਾਏ ਦੀਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।