22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੁਲਿਸ ਚੌਂਕੀ ਫਤਿਆਬਾਦ ਦੇ ਸਾਹਮਣਿਓਂ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਲੁਟੇਰੇ ਫ਼ਰਾਰ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਪੁਲਿਸ ਚੌਂਕੀ ਫਤਿਆਬਾਦ ਦੇ ਸਾਹਮਣਿਓਂ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਣ ਸਮਾਚਾਰ ਪ੍ਰਾਪਤ ਹੋਇਆ ਹੈ। ਮਾਮਲੇ ਦੀ ਸਾਰੀ ਹਕੀਕਤ ਸੀ ਸੀ ਟੀ ਵੀ ਕੈਮਰੇ ’ਚ ਕੈਦ ਹੋ ਗਈ ਹੈ।

ਅਜੀਤ ਡੈਸਕ 22-09-2026
ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਪੁਲਿਸ ਚੌਂਕੀ ਫਤਿਆਬਾਦ ਦੇ ਸਾਹਮਣਿਓਂ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਣ ਸਮਾਚਾਰ ਪ੍ਰਾਪਤ ਹੋਇਆ ਹੈ। ਮਾਮਲੇ ਦੀ ਸਾਰੀ ਹਕੀਕਤ ਸੀ ਸੀ ਟੀ ਵੀ ਕੈਮਰੇ ’ਚ ਕੈਦ ਹੋ ਗਈ ਹੈ। ਫਤਿਆਬਾਦ ਦੀ ਪੁਲਿਸ ਚੌਂਕੀ ਦੇ ਬਿਲਕੁਲ ਸਾਹਮਣੇ ਤੋਂ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਖੋਹਣ ਦਾ ਹੈਰਾਨ ਕਰਦਾ ਮਾਮਲਾ ਸਾਹਮਣੇ ਆਉਣ ਬਾਰੇ ਘਰ ਦੇ ਮੁਖੀ ਪਵਨ ਕੁਮਾਰ ਨੇ ਦੱਸਿਆ ਕਿ ਦੱਸਿਆ ਕਿ ਸਾਡੇ ਘਰ ਦੇ ਸਾਹਮਣੇ ਪੁਲਿਸ ਚੌਂਕੀ ਹੈ, ਜਿਥੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੇਰੀ ਮਾਤਾ ਕੋਲੋਂ ਰਸਤਾ ਪੁੱਛਣ ਦੇ ਬਹਾਨੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ, ਜਿਸ ਦੀ ਵੀਡੀਓ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ। ਜਿਕਰਯੋਗ ਹੈ ਕਿ ਮੋਟਰਸਾਈਕਲ ਲੁਟੇਰੇ ਬੇਖੌਫ ਹੋ ਕੇ ਫਤਿਆਬਾਦ ਅਤੇ ਆਸ-ਪਾਸ ਦੇ ਪਿੰਡਾਂ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਪਰ ਅੱਜ ਤੱਕ ਕੋਈ ਵੀ ਲੁਟੇਰਾ ਕਦੇ ਫੜਿਆ ਨਹੀਂ ਗਿਆ, ਜਿਸ ਤੋਂ ਸ਼ੱਕ ਦੀ ਸੂਈ ਸਥਾਨਕ ਪੁਲਿਸ ’ਤੇ ਵੀ ਘੁੰਮਦੀ ਹੈ, ਕਿਉਂਕਿ ਅੱਜ ਤੋਂ ਪਹਿਲਾ ਤਾਂ ਬਾਹਰਵਾਰ ਸੜਕਾਂ ’ਤੇ ਖੋਹ ਦੀਆਂ ਵਾਰਦਾਤਾਂ ਅਕਸਰ ਹੁੰਦੀਆਂ ਸਨ, ਪਰ ਅੱਜ ਪੁਲਿਸ ਚੌਂਕੀ ਦੇ ਸਾਹਮਣੇ ਤੋਂ ਲੁਟੇਰੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਇੰਨਸਾਫ਼ ਦੀ ਮੰਗ ਕੀਤੀ ਹੈ ਕਿ ਚੌਂਕੀ ਦੇ ਸਾਹਮਣੇ ਵੀ ਅਸੀਂ ਸੁਰੱਖਿਅਤ ਨਹੀਂ ਤਾਂ ਕਿਥੇ ਚਲੇ ਜਾਈਏ।
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਦੀ ਸਫ਼ਲਤਾ ਲਈ ਹਲਕਾ ਨਿਵਾਸੀਆਂ ਦਾ ਧੰਨਵਾਦ - ਕੰਚਨਪ੍ਰੀਤ ਕੌਰ ਅਗਲੀ ਖ਼ਬਰ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੀ.ਐਸ.ਆਈ.ਈ.ਸੀ. ਦੇ ਪੁੱਜੇ ਅਧਿਕਾਰੀਆਂ ਨੂੰ ਦੱਸੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।