ਜ਼ੋਨਲ ਅਥਲੈਟਿਕ ਮੀਟ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਫਤਿਆਬਾਦ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫਤਿਆਬਾਦ ਦੇ ਵਿਦਿਆਰਥੀਆਂ ਨੇ ਜ਼ੋਨ ਗੋਇੰਦਵਾਲ ਸਾਹਿਬ ਦੀ ਐਥਲੈਟਿਕ ਮੀਟ ਜੋ ਕਿ ਜ਼ੋਨਲ ਇੰਚਾਰਜ ਕੁਲਦੀਪ ਸਿੰਘ ਵਿਰਕ ਦੀ ਸੁਚੱਜੀ ਅਗਵਾਈ ਹੇਠ ਕਾਰਵਾਈ ਗਈ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਖੇਡ ਮੁਕਾਬਲੇ ਵਿਚ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਕੇ ਕੁਲ 25 ਮੈਡਲ ਆਪਣੇ ਨਾਂਅ ਕੀਤੇ।
ਜ
ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਚੇਅਰਮੈਨ ਰਵਿੰਦਰ ਕੁਮਾਰ, ਪ੍ਰਿੰਸੀਪਲ ਅਨੀਤਾ ਚਤਰਥ ਅਤੇ ਸਟਾਫ ਦੇ ਮੈਂਬਰ। ਤਸਵੀਰ: ਧੂੰਦਾ
23-09-2026
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫਤਿਆਬਾਦ ਦੇ ਵਿਦਿਆਰਥੀਆਂ ਨੇ ਜ਼ੋਨ ਗੋਇੰਦਵਾਲ ਸਾਹਿਬ ਦੀ ਐਥਲੈਟਿਕ ਮੀਟ ਜੋ ਕਿ ਜ਼ੋਨਲ ਇੰਚਾਰਜ ਕੁਲਦੀਪ ਸਿੰਘ ਵਿਰਕ ਦੀ ਸੁਚੱਜੀ ਅਗਵਾਈ ਹੇਠ ਕਾਰਵਾਈ ਗਈ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਖੇਡ ਮੁਕਾਬਲੇ ਵਿਚ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਕੇ ਕੁਲ 25 ਮੈਡਲ ਆਪਣੇ ਨਾਂਅ ਕੀਤੇ। ਸਕੂਲ ਵਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਖੇਡ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿਚ ਏਕਮਦੀਪ ਹਾਂਡਾ, ਉਦੈਪਾਲ ਸਿੰਘ, ਏਕਮਬੀਰ ਸਿੰਘ, ਅਮਿਤ, ਮਨਿੰਦਰ ਸਿੰਘ, ਅਭਿਜੋਤ ਸਿੰਘ, ਸੁਖਮਨਪ੍ਰੀਤ ਸਿੰਘ ਅਤੇ ਲੜਕੀਆਂ ਵਿਚ ਬਾਣੀ, ਹਰਸਿਮਰਤ ਕੌਰ , ਸਿਮਰਜੀਤ ਕੌਰ, ਅੰਜਲੀ ਕੁਮਾਰੀ ਸ਼ਾਮਿਲ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਚਤਰਥ, ਸੰਸਥਾ ਦੇ ਸਰਪ੍ਰਸਤ ਮਾ. ਮੰਗਤ ਰਾਮ ਅਤੇ ਸਕੂਲ ਚੇਅ. ਰਵਿੰਦਰ ਕੁਮਾਰ ਨੇ ਇਨ੍ਹਾਂ ਸਾਰੇ ਖਿਡਾਰੀਆਂ ਤੇ ਕੋਚਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਵੀ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਮਤਾ ਮੈਡਮ ਮਨਜਿੰਦਰ ਕੌਰ, ਵਿਕੰਵਲਪ੍ਰੀਤ ਕੌਰ, ਅਰਚਨਾ ਮੈਡਮ, ਰਜਨੀਸ਼ ਮੈਡਮ, ਨਵਨੀਤ ਕੌਰ, ਇੰਦੀਪ ਕੌਰ, ਕਿਰਨਦੀਪ ਕੌਰ, ਬਲਜੀਤ ਕੌਰ, ਅੰਤਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।