23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸ਼ਰਧਾ ਨਾਲ ਮਨਾਈ

ਤਰਸਿੱਕਾ, 22 ਸਤੰਬਰ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਛੇਵੀਂ ਸਾਲਾਨਾ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਵਿਖੇ ਸੰਤ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪਰਵਾਹ ਚੱਲਿਆ।

ਅਜੀਤ ਡੈਸਕ 23-09-2026
ਤਰਸਿੱਕਾ, 22 ਸਤੰਬਰ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਛੇਵੀਂ ਸਾਲਾਨਾ ਬਰਸੀ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਵਿਖੇ ਸੰਤ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪਰਵਾਹ ਚੱਲਿਆ। ਜਿਸ ਵਿਚ ਸਿੰਘ ਸਾਹਿਬ ਗਿਆਨੀ ਪਰਵਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਗੁਰਦੇਵ ਸਿੰਘ ਜੋਧਪੁਰੀ ,ਭਾਈ ਕਰਨ ਸਿੰਘ ਤੰਤੀ ਸਾਜਾਂ ਵਾਲੇ, ਭਾਈ ਗੁਰਦੇਵ ਸਿੰਘ ਜੋਧਪੁਰੀ, ਭਾਈ ਰਣਜੀਤ ਸਿੰਘ ਮਾਂਗਾ ਸਰਾਏ, ਭਾਈ ਬਲਦੇਵ ਸਿੰਘ ਤਰਸਿੱਕਾ, ਭਾਈ ਸਿਮਰਨਜੀਤ ਸਿੰਘ ਦੇਵੀਦਾਸਪੁਰਾ, ਕਵੀਸ਼ਰ ਗੁਰਮੁਖ ਸਿੰਘ ਐਮ. ਏ. , ਗਿਆਨੀ ਹਰਪ੍ਰੀਤ ਸਿੰਘ ਪ੍ਰਚਾਰਕ ,ਭਾਈ ਹਰਪਾਲ ਸਿੰਘ ਖੁਜਾਲੇ ਵਾਲੇ ,ਭਾਈ ਗੁਰਮੁਖ ਸਿੰਘ ਖਜਾਲੇ ਵਾਲਿਆਂ ਤੋਂ ਇਲਾਵਾ ਭਾਈ ਤਰਲੋਕ ਸਿੰਘ ਜੱਬੋਵਾਲ ਦੇ ਜੱਥਿਆਂ ਨੇ ਸੰਗਤਾਂ ਨੂੰ ਕੀਰਤਨ ,ਕਥਾ ਤੇ ਕਵੀਸ਼ਰੀ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ । ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ,ਬਾਬਾ ਸੱਜਣ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ, ਬਾਬਾ ਮਨਮੋਹਨ ਸਿੰਘ ਭੰਗਾਲੀ ਵਾਲੇ, ਬਾਬਾ ਗੁਰਦਿਆਲ ਸਿੰਘ ਰੋੜੀ ਸਾਹਿਬ ਵਾਲੇ, ਬਾਬਾ ਕਵਲਜੀਤ ਸਿੰਘ ਨਾਗੀਆਣਾ ਸਾਹਿਬ, ਬਾਬਾ ਗੁਰਭੇਜ ਸਿੰਘ ਖਜਾਲਾ ਮੁੱਖ ਬੁਲਾਰਾ ਸੰਤ ਸਮਾਜ, ਬਾਬਾ ਸਰਵਣ ਸਿੰਘ, ਬਾਬਾ ਅਜੈਬ ਸਿੰਘ, ਬਾਬਾ ਬੋਹਲ ਸਿੰਘ ਦਮਦਮੀ ਟਕਸਾਲ ,ਬਾਬਾ ਹਰੀ ਸਿੰਘ ਗੁਰਦਾਸਪੁਰ ਵਾਲੇ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ ਬਾਬਾ ਦਰਸ਼ਨ ਸਿੰਘ ਟਾਂਗਰਾ , ਬਾਬਾ ਤੇਜਬੀਰ ਸਿੰਘ ਦਮਦਮੀ ਟਕਸਾਲ, ਸਕੱਤਰ ਹਰਪ੍ਰੀਤ ਸਿੰਘ ਵਡਾਲਾ ਜੌਹਲ ਤੇ ਬਾਬਾ ਹਰਬੰਸ ਸਿੰਘ ਆਦਿ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਵੀ ਲਗਾਇਆ ਗਿਆ ਤੇ ਮਰੀਜ਼ਾਂ ਨੂੰ ਦਾਰੂ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਬਰਸੀ ਮੌਕੇ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ , ਸੁਖਵਿੰਦਰ ਸਿੰਘ ਡੈਨੀ ਬੰਡਾਲਾ ਸਾਬਕਾ ਵਿਧਾਇਕ, ਡਾ. ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ ਤੇ ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਆਯੁਰਵੈਦਿਕ ਦਿਵਸ ਮਨਾਇਆ ਅਗਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਹਾਕੀ ’ਚ ਅੰਡਰ 14 ਅਤੇ ਅੰਡਰ-19 ਚ ਚੈਂਪੀਅਨ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।