24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰਦੁਆਰਾ ਗੁਰੂ ਕਾ ਖੂਹ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ

ਤਰਨ ਤਾਰਨ, 23 ਸਤੰਬਰ (ਇਕਬਾਲ ਸਿੰਘ ਸੋਢੀ)—ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਦੇ ਨਜ਼ਦੀਕ ਸੜਕ ਦੀ ਹਾਲਤ ਬਹੁਤ ਹੀ ਖਸਤਾ ਅਤੇ ਤਰਸਯੋਗ ਬਣੀ ਹੋਈ ਹੈ। ਸੜਕ ਵਿਚ ਟੋਏ ਪਏ ਹੋਏ ਹਨ, ਜਿਸ ਕਾਰਨ ਜਿਥੇ ਸੰਗਤਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਉਥੇ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰ ਵੀ ਪ੍ਰੇਸ਼ਾਨ ਹਨ।

ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਨਜ਼ਦੀਕ ਟੁੱਟੀ ਹੋਈ ਸੜਕ ਦਾ ਦ੍ਰਿਸ਼। ਤਸਵੀਰ–ਲਵਲੀ 24-09-2026
ਤਰਨ ਤਾਰਨ, 23 ਸਤੰਬਰ (ਇਕਬਾਲ ਸਿੰਘ ਸੋਢੀ)—ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਦੇ ਨਜ਼ਦੀਕ ਸੜਕ ਦੀ ਹਾਲਤ ਬਹੁਤ ਹੀ ਖਸਤਾ ਅਤੇ ਤਰਸਯੋਗ ਬਣੀ ਹੋਈ ਹੈ। ਸੜਕ ਵਿਚ ਟੋਏ ਪਏ ਹੋਏ ਹਨ, ਜਿਸ ਕਾਰਨ ਜਿਥੇ ਸੰਗਤਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਉਥੇ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰ ਵੀ ਪ੍ਰੇਸ਼ਾਨ ਹਨ। ਸੜਕ ਉਪਰ ਲੱਗੇ ਸੀਵਰੇਜ ਦੇ ਢੱਕਣ ਟੁੱਟੇ ਹੋਏ ਹਨ, ਜਿਸ ਕਾਰਨ ਵਾਹਨ ਇਨ੍ਹਾਂ ਵਿਚ ਵੱਜ ਜਾਂਦੇ ਹਨ, ਉਥੇ ਕਿਸੇ ਸਮੇਂ ਵੀ ਕੋਈ ਜਾਨੀ ਨੁਕਸਾਨ ਹੋ ਸਕਦਾ ਹੈ ਪ੍ਰੰਤੂ ਸੰਬੰਧਿਤ ਵਿਭਾਗ ਇਸ ਤਰਫ ਧਿਆਨ ਨਹੀਂ ਦੇ ਰਿਹਾ। ਮੁਹੱਲਾ ਨਿਵਾਸੀਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਸੜਕ ਬਹੁਤ ਜਿਆਦਾ ਟੁੱਟੀ ਹੋਈ ਹੈ ਅਤੇ ਸੜਕ ਵਿਚ ਜਗ੍ਹਾ ਜਗ੍ਹਾ ਟੋਏ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਨੂੰ ਜਿਥੇ ਇਸ ਟੁੱਟੀ ਹੋਈ ਸੜਕ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੋਂ ਲੰਘਣ ਵਾਲੇ ਮੁਹੱਲਾ ਦੇ ਲੋਕ ਅਤੇ ਰਾਹਗੀਰ ਵੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਦੇ ਢੱਕਣ ਕਈ ਚਿਰਾਂ ਤੋਂ ਟੁੱਟੇ ਹੋਏ ਹਨ ਅਤੇ ਕਿਸੇ ਸਮੇਂ ਕੋਈ ਵੀ ਬੱਚਾ ਜਾਂ ਵਿਅਕਤੀ ਇਸ ਵਿਚ ਡਿੱਗ ਸਕਦਾ ਹੈ ਅਤੇ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਮੁਹੱਲਾ ਨਿਵਾਸੀਆਂ ਨੇ ਮੁਹੱਲੇ ਦੇ ਕੌਂਸਲਰ ਸਮੇਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਗੁਰਦੁਆਰਾ ਗੁਰੂ ਕੇ ਖੂਹ ਨਜ਼ਦੀਕ ਟੁੱਟੀ ਹੋਈ ਸੜਕ ਨੂੰ ਨਵਾਂ ਬਣਾਇਆ ਜਾਵੇ ਅਤੇ ਸੀਵਰੇਜ ਦੇ ਟੁੱਟੇ ਹੋਏ ਢੱਕਣਾਂ ਨੂੰ ਨਵਾਂ ਲਗਾਇਆ ਜਾਵੇ ਤਾਂ ਜੋ ਸੰਗਤਾਂ ਅਤੇ ਲੋਕਾਂ ਨੂੰ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਬੀਬੀ ਰਜਨੀ ਸਕੂਲ ਪੱਟੀ ਵਿਖੇ ਆਰਥਿਕ ਜਾਗਰੂਕਤਾ ਤੇ ਸਾਈਬਰ ਸੁਰੱਖਿਆ ਸੰਬੰਧੀ ਵਿਸ਼ੇਸ਼ ਸੈਮੀਨਾਰ ਅਗਲੀ ਖ਼ਬਰ ‘ਆਪ’ ਆਗੂ ਸੁਖਰਾਜ ਸਿੰਘ ਬੀ.ਏ. ਨਾਲ ਵੱਖ-ਵੱਖ ਅਕਾਲੀ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।