24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ 2 ਨੂੰ - ਸੁਰਜੀਤ ਸਿੰਘ ਭੁੱਚਰ

ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)– ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ, ਉੱਘੇ ਅਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਸਮਾਗਮ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਿੰਡ ਭੁੱਚਰ ਖੁਰਦ ਵਿਖੇ ਮਨਾਈ ਜਾ ਰਹੀ ਹੈ। ਬਰਸੀ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਦੱਸਿਆ ਕਿ 30 ਸਤੰਬਰ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।

ਅਜੀਤ ਡੈਸਕ 24-09-2026
ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)– ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ, ਉੱਘੇ ਅਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਸਮਾਗਮ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਿੰਡ ਭੁੱਚਰ ਖੁਰਦ ਵਿਖੇ ਮਨਾਈ ਜਾ ਰਹੀ ਹੈ। ਬਰਸੀ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਦੱਸਿਆ ਕਿ 30 ਸਤੰਬਰ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 1 ਅਕਤੂਬਰ ਵੀਰਵਾਰ ਸਵੇਰੇ 9 ਵਜੇ ਤੋਂ ਸਾਢੇ 12 ਵਜੇ ਤੱਕ ਸਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿਚ ਦਸਤਾਰ ਮੁਕਾਬਲਾ, ਦੁਮਾਲਾ ਮੁਕਾਬਲਾ, ਪੇਂਟਿੰਗ ਮੁਕਾਬਲਾ ਅਤੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਜਾਵੇਗਾ। 2 ਅਕਤੂਬਰ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਆਰੰਭ ਹੋਵੇਗਾ। ਜਿਸ ਵਿਚ ਕੀਰਤਨ ਜਥਾ, ਢਾਢੀ ਜਥਾ, ਕਵੀਸ਼ਰੀ ਜਥਾ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਨਿਹਾਲ ਕਰਨਗੇ। ਇਸ ਬਰਸੀ ਸਮਾਗਮ ਵਿਚ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸਾਹਿਬਾਨ ਦੇ ਜਥੇਦਾਰ, ਸ੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਧਾਰਮਿਕ, ਰਾਜਨੀਤਕ, ਸਮਾਜਿਕ ਸਖਸ਼ੀਅਤਾਂ ਜਥੇਦਾਰ ਤੇਜਾ ਸਿੰਘ ਭੁੱਚਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡਾਂ ਦੀ ਵੰਡ ਅਗਲੀ ਖ਼ਬਰ ਈ-ਰਿਕਸ਼ਾ ਚਾਲਕਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਕਾਇਮ ਕੀਤੀ ਮਜ਼ਦੂਰ ਏਕਤਾ ਆਟੋ ਯੂਨੀਅਨ ਅੰਗਰੇਜ਼ ਸਿੰਘ ਦਿਆਲਪੁਰਾ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।