ਸੁਸਾਇਟੀ ਵਲੋਂ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਪ੍ਰੋਫ਼ੈਸਰ ਸਰਬਜੀਤ ਸਿੰਘ ਧੂੰਦਾ ਦਾ ਸਨਮਾਨ
ਖਾਲੜਾ, 24 ਸਤੰਬਰ (ਜੱਜਪਾਲ ਸਿੰਘ ਜੱਜ)-ਨਿਰੋਲ ਗੁਰੂ ਗ੍ਰੰਥ ਸਾਹਿਬ ਜੀ ਸੱਚੀ ਸੁੱਚੀ ਵਿਚਾਰਧਾਰਾ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਵਚਨਬੱਧ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਪ੍ਰੋ. ਸਰਬਜੀਤ ਸਿੰਘ ਧੂੰਦਾ ਦਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ, ਲੋਈ ਅਤੇ ਗੁਰੂ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ।
ਸ
ਸਿੱਖ ਕੌਮ ਦੇ ਮਹਾਨ ਪ੍ਰਚਾਰਕ ਸਰਬਜੀਤ ਸਿੰਘ ਧੂੰਦਾ ਨੂੰ ਸਨਮਾਨਿਤ ਕਰਦੇ ਹੋਏ ਸੁਸਾਇਟੀ ਮੈਂਬਰ। ਤਸਵੀਰ: ਜੱਜ
25-09-2026
ਖਾਲੜਾ, 24 ਸਤੰਬਰ (ਜੱਜਪਾਲ ਸਿੰਘ ਜੱਜ)-ਨਿਰੋਲ ਗੁਰੂ ਗ੍ਰੰਥ ਸਾਹਿਬ ਜੀ ਸੱਚੀ ਸੁੱਚੀ ਵਿਚਾਰਧਾਰਾ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਵਚਨਬੱਧ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਪ੍ਰੋ. ਸਰਬਜੀਤ ਸਿੰਘ ਧੂੰਦਾ ਦਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ, ਲੋਈ ਅਤੇ ਗੁਰੂ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿਚ ਸੁਸਾਇਟੀ ਵਲੋਂ ਉਚੇਚੇ ਤੌਰ ’ਤੇ ਪਹੁੰਚੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਭਾਈ ਗੁਰਪ੍ਰੀਤ ਸਿੰਘ ਸ਼ੈਡੀ ਪ੍ਰੈੱਸ ਸਕੱਤਰ, ਭਾਈ ਰਛਪਾਲ ਸਿੰਘ, ਭਾਈ ਜਸਵਿੰਦਰ ਸਿੰਘ ਗ੍ਰੰਥੀ, ਭਾਈ ਸਲਵਿੰਦਰ ਸਿੰਘ, ਭਾਈ ਚਾਨਣ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਰਣਜੀਤ ਸਿੰਘ ਉਰਫ ਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਆਪਣਾ ਅੰਤਿਮ ਸਮਾਂ ਨੇੜ੍ਹੇ ਆਉਂਦਾ ਵੇਖ ਕੇ ਸਮੂਹ ਸਿੱਖਾਂ ਨੂੰ ਇਕ ਜਗ੍ਹਾ ਇਕੱਤਰ ਕੀਤਾ ਤੇ ਕਿਹਾ ਕਿ ਅੱਜ ਤੋਂ ਬਾਅਦ ਤੁਸੀਂ ਆਪਣੇ ਜੀਵਨ ਦੀ ਹਰੇਕ ਪੱਖੋਂ ਅਗਵਾਈ ਗੁਰੂ ਗ੍ਰੰਥ ਸਾਹਿਬ ਜੀ ਪਾਸੋਂ ਲੈਣੀ ਹੈ। ਅੱਜ ਤੋਂ ਤੁਹਾਡਾ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਦਿਆਂ ਹੋਇਆਂ ਪ੍ਰੋ. ਸਰਬਜੀਤ ਸਿੰਘ ਧੂੰਦਾ ਵਲੋਂ ਦੇਸ਼ਾਂ-ਵਿਦੇਸ਼ਾਂ ਵਿਚ ਜਾ ਕੇ ਸੰਗਤ ਨੂੰ ਗੁਰਬਾਣੀ ਆਪ ਪੜ੍ਹਨ ਸਮਝਣ ਅਤੇ ਅਮਲ ਵਿਚ ਲਿਆਉਣ ਲਈ ਪ੍ਰੇਰਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਵਲੋਂ ਸੰਗਤਾਂ ਨੂੰ ਵਹਿਮਾਂ-ਭਰਮਾਂ, ਕਰਮਕਾਂਡਾਂ ਅਤੇ ਡੇਰੇਦਾਰਾਂ ਵਲੋਂ ਫੈਲਾਏ ਜਾ ਰਹੇ ਅੰਧ ਵਿਸ਼ਵਾਸ਼ਾਂ ਵਿਚੋਂ ਬਾਹਰ ਕੱਢ ਕੇ ਕੇਵਲ ਇਕ ਅਕਾਲ ਪੁਰਖ ਅਤੇ ਗੁਰਬਾਣੀ ਉੱਪਰ ਆਪਣਾ ਅਕੀਦਾ ਬਣਾਈ ਰੱਖਣ ਲਈ ਬੇਨਤੀ ਕੀਤੀ ਜਾਂਦੀ ਹੈ। ਸਲਾਨਾ ਸਮਾਗਮ ਦੌਰਾਨ ਵਿਦੇਸ਼ ਵਿਚ ਹੋਣ ਕਰਕੇ ਉਹ ਨਹੀਂ ਪਹੁੰਚ ਸਕੇ, ਜਿਸ ਕਰਕੇ ਅੱਜ ਸੁਸਾਇਟੀ ਦੇ ਵੀਰਾਂ ਵਲੋਂ ਪਹੁੰਚ ਕਰਕੇ ਪਿੰਡ ਡੱਲ ਵਿਖੇ ਰੱਖੇ ਗਏ ਗੁਰਮਤਿ ਸਮਾਗਮਾਂ ਦੌਰਾਨ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਪ੍ਰੋ. ਸਰਬਜੀਤ ਸਿੰਘ ਧੂੰਦਾ ਵਲੋਂ ਸੰਗਤਾਂ ਦੇ ਸਨਮੁੱਖ ਵਿਚਾਰ ਰੱਖਦਿਆਂ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਪੂਰਨ ਤੌਰ ’ਤੇ ਭਰੋਸਾ ਰੱਖਣ ਲਈ ਬੇਨਤੀਆਂ ਕੀਤੀਆਂ ਗਈਆਂ, ਉੱਥੇ ਨਾਲ ਹੀ ਪਿਛਲੇ ਲੰਮੇ ਸਮੇਂ ਤੋਂ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਹਰਚਰਨ ਸਿੰਘ ਉਬੋਕੇ, ਭਾਈ ਸੁਖਵਿੰਦਰ ਸਿੰਘ ਖਾਲੜਾ, ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ, ਵਜੀਰ ਸਿੰਘ ਆਸਲ, ਹਰਮਨਦੀਪ ਸਿੰਘ, ਨਿੰਦਰਪਾਲ ਸਿੰਘ ਮੱਖੂ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ ਵੀਰਮ, ਮਨਪ੍ਰੀਤ ਸਿੰਘ ਚੀਮਾ, ਦਿਲਬਾਗ ਸਿੰਘ ਡੱਲ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।