27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਵਦੀਪ ਸਿੰਘ ਨਵੀ ਗੱਗੋਬੂਹਾ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ

ਝਬਾਲ, 26 ਸਤੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਅੱਡਾ ਗੱਗੋਬੂਹਾ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਤੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਬੀਤੇ ਰਾਤ ਗੋਲੀਆਂ ਲੱਗਣ ਨਾਲ ਮੌਤ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਗੱਗੋਬੂਹਾ ਨੇ ਆਖਿਆ ਕਿ ਨਵਦੀਪ ਸਿੰਘ ਨਵੀ ਦੀ ਮੌਤ ਨਾਲ ਪਰਿਵਾਰ ਤੇ ਸਮੁੱਚੇ ਇਲਾਕੇ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਘਾਟਾ ਪਿਆ ਕਦੇ ਪੂਰਾ ਨਹੀਂ ਹੋ ਸਕਦਾ । ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋ ਚੁੱਕੀ ਹੈ ਜਿੱਥੇ ਕਿ ਕੋਈ ਵੀ ਸੁਰੱਖਿਅਤ ਨਹੀਂ ਰਿਹਾ ਤੇ ਆਏ ਦਿਨ ਸ਼ਰੇਆਮ ਕਤਲ ਹੋ ਰਹੇ ਹਨ ।

ਅਜੀਤ ਡੈਸਕ 27-09-2026
ਝਬਾਲ, 26 ਸਤੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਅੱਡਾ ਗੱਗੋਬੂਹਾ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਤੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਬੀਤੇ ਰਾਤ ਗੋਲੀਆਂ ਲੱਗਣ ਨਾਲ ਮੌਤ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਗੱਗੋਬੂਹਾ ਨੇ ਆਖਿਆ ਕਿ ਨਵਦੀਪ ਸਿੰਘ ਨਵੀ ਦੀ ਮੌਤ ਨਾਲ ਪਰਿਵਾਰ ਤੇ ਸਮੁੱਚੇ ਇਲਾਕੇ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਘਾਟਾ ਪਿਆ ਕਦੇ ਪੂਰਾ ਨਹੀਂ ਹੋ ਸਕਦਾ । ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋ ਚੁੱਕੀ ਹੈ ਜਿੱਥੇ ਕਿ ਕੋਈ ਵੀ ਸੁਰੱਖਿਅਤ ਨਹੀਂ ਰਿਹਾ ਤੇ ਆਏ ਦਿਨ ਸ਼ਰੇਆਮ ਕਤਲ ਹੋ ਰਹੇ ਹਨ । ਉਹਨਾਂ ਆਖਿਆ ਕਿ ਘਟਨਾ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਸ ਨੇ ਇਕ ਇਮਾਨਦਾਰ ਹੀਰੇ ਵਰਗਾ ਨੌਜਵਾਨ ਸਦਾ ਲਈ ਹੀ ਖੋ ਲਿਆ ਹੈ। ਜਦੋਂ ਕਿ ਨਵਦੀਪ ਸਿੰਘ ਨਵੀ ਦੀ ਮੌਤ ’ਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਾਬਕਾ ਚੇਅਰਮੈਨ, ਲਖਬੀਰ ਸਿੰਘ ਬੁਰਜ, ਸਤਨਾਮ ਸਿੰਘ ਬਾਠ, ਸਰਪੰਚ ਮਨਜੀਤ ਕੌਰ ਬਾਠ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੇ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਵਰਿੰਦਰਜੀਤ ਸਿੰਘ ਹੀਰਾਪੁਰ, ਜਗਤਾਰ ਸਿੰਘ ਜੱਗਾ ਸੁਰਗਾਪੁਰੀ, ਰਾਮ ਸਿੰਘ ਨਾਮਧਾਰੀ, ਸਰਪੰਚ ਸੋਨੂ ਬਰਾੜ ਦੋਦੇ, ਅਮਰਿੰਦਰ ਸਿੰਘ ਮਾਣਕ ਝਬਾਲ, ਪੂਰਨ ਸਿੰਘ ਝਬਾਲ, ਪ੍ਰਭਜੋਤ ਸਿੰਘ ਕੋਟ, ਬੱਬੂ ਪਲਾਸੌਰ, ਸੋਨੂ ਦੋਦੇ, ਮਨੋਜ ਅਗਨੀਹੋਤਰੀ. ਜਥੇਦਾਰ ਵਰਿੰਦਰ ਸਿੰਘ ਠੱਠਾ, ਜੇ.ਈ ਪਰਮਜੀਤ ਸਿੰਘ ਮਾਲੂਵਾਲ, ਬਲਜੀਤ ਸਿੰਘ ਪੱਪੂ ਪਹਿਲਵਾਨ ਠੱਠਾ, ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਮਨ ਕੁਮਾਰ ਝਬਾਲ, ਪ੍ਰਧਾਨ ਨੌਨਿਹਾਲ ਸਿੰਘ ਕਸੇਲ, ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ, ਸਾਬਕਾ ਸਰਪੰਚ ਨਰਿੰਦਰ ਝਬਾਲ ਅਤੇ ਹੋਰਾਂ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ।
ਪਿਛਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚਾ 129ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।