27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 29 ਨੂੰ

ਤਰਨ ਤਾਰਨ, 26 ਸਤੰਬਰ (ਇਕਬਾਲ ਸਿੰਘ ਸੋਢੀ)–ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਹਿੱਤਾਂ ਵਿਚ ਕੀਤੇ ਜਾ ਰਹੇ ਪ੍ਗਤੀਸ਼ੀਲ ਕਾਰਜਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਤਰਨ ਤਾਰਨ ਵਲੋਂ ਆਤਮਾ ਸਕੀਮ ਤਹਿਤ ਹਾੜੀ ਦੀਆਂ ਫ਼ਸਲਾਂ ਤੇ ਸਹਾਇਕ ਕਿੱਤਿਆਂ ਬਾਰੇ ਨਵੀਨਤਮ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ 29 ਸਤੰਬਰ 2026 (ਦਿਨ ਮੰਗਲਵਾਰ) ਨੂੰ ਭੱਠਲ ਫ਼ਾਰਮ ਨੌਸ਼ਹਿਰਾ ਪੰਨੂਆਂ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ।

ਡਾ. ਤੇਜਬੀਰ ਸਿੰਘ ਭੰਗੂ 27-09-2026
ਤਰਨ ਤਾਰਨ, 26 ਸਤੰਬਰ (ਇਕਬਾਲ ਸਿੰਘ ਸੋਢੀ)–ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਹਿੱਤਾਂ ਵਿਚ ਕੀਤੇ ਜਾ ਰਹੇ ਪ੍ਗਤੀਸ਼ੀਲ ਕਾਰਜਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਤਰਨ ਤਾਰਨ ਵਲੋਂ ਆਤਮਾ ਸਕੀਮ ਤਹਿਤ ਹਾੜੀ ਦੀਆਂ ਫ਼ਸਲਾਂ ਤੇ ਸਹਾਇਕ ਕਿੱਤਿਆਂ ਬਾਰੇ ਨਵੀਨਤਮ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ 29 ਸਤੰਬਰ 2026 (ਦਿਨ ਮੰਗਲਵਾਰ) ਨੂੰ ਭੱਠਲ ਫ਼ਾਰਮ ਨੌਸ਼ਹਿਰਾ ਪੰਨੂਆਂ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਡਾਇਰੈਕਟੋਰੇਟ ਖੇਤੀਬਾੜੀ ਤੋਂ ਅਧਿਕਾਰੀ ਤੇ ਜ਼ਿਲ੍ਹਾ ਤਰਨ ਤਾਰਨ ਦੀਆਂ ਮਾਣਮੱਤੀਆਂ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਤੇ ਪ੍ਰਧਾਨਗੀ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਰਾਹੁਲ ਕਰਨਗੇ। ਕੈਂਪ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਲੱਗਪਗ 2500 ਕਿਸਾਨ ਹਿੱਸਾ ਲੈਣਗੇ। ਇਸ ਮੇਲੇ ਵਿਚ ਮਾਹਿਰਾਂ ਵਲੋਂ ਖੇਤੀਬਾੜੀ, ਸਹਾਇਕ ਕਿੱਤਿਆਂ ਤੇ ਵਿਸ਼ੇਸ਼ ਤੌਰ ‘ਤੇ ਪਰਾਲੀ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਤੇ ਮੇਲੇ ਵਿਚ ਖਾਦ, ਦਵਾਈਆਂ, ਸੁਧਰੇ ਬੀਜਾਂ, ਪਰਾਲੀ ਪ੍ਰਬੰਧਨ ਮਸ਼ੀਨਰੀ, ਸੈਲਫ਼ ਹੈਲਪ ਗਰੁੱਪਾਂ, ਵੱਖ-ਵੱਖ ਵਿਭਾਗਾਂ ਦੇ ਤੇ ਪ੍ਰਾਈਵੇਟ ਸਟਾਲ ਲਗਾਏ ਜਾਣਗੇ। ਪਰਾਲੀ ਪ੍ਰਬੰਧਨ ਇਸ ਮੇਲੇ ਦਾ ਮੁੱਖ ਉਦੇਸ਼ ਹੋਵੇਗਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਇਸ ਮੇਲੇ ਵਿਚ ਸ਼ਿਰਕਤ ਕਰਨ।
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋ ਰੋਸ ਮਾਰਚ ਅਗਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚਾ 129ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।