29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਿਆਂ ਵਿਰੁੱਧ ਪੰਜਾਬ ਯਾਤਰਾ ਨਾਲ ਨਸ਼ਾ ਵਿਰੋਧੀ ਇਕ ਲੋਕ ਲਹਿਰ ਬਣ ਗਈ - ਅਤੁਲ ਜੈਨ

ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ ਨਸ਼ਿਆਂ ਵਿਰੁੱਧ ਪੰਜਾਬ ਯਾਤਰਾ ਵੱਖ ਵੱਖ ਵਿਧਾਨ ਸਭਾ ਵਿਚੋਂ ਹੁੰਦੀ ਹੋਈ ਵਿਧਾਨ ਸਭਾ ਹਲਕਾ ਪੱਟੀ ਵਿਚ ਪਹੁੰਚੀ, ਜਿੱਥੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ, ਬੀਬੀ ਕੰਚਨਦੀਪ ਕੌਰ ਪੰਜਾਬ ਕਾਰਜਕਾਰਨੀ ਮੈਂਬਰ ਮਹਿਲਾ ਮੋਰਚਾ ਦੀ ਅਗਵਾਈ ਵਿਚ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਪਾਰਟੀ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਪਦਮ ਕਿਸ਼ੋਰ ਤੇ ਸਾਬਕਾ ਮੰਡਲ ਪ੍ਰਧਾਨ ਲਖਬੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 29-09-2026
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ ਨਸ਼ਿਆਂ ਵਿਰੁੱਧ ਪੰਜਾਬ ਯਾਤਰਾ ਵੱਖ ਵੱਖ ਵਿਧਾਨ ਸਭਾ ਵਿਚੋਂ ਹੁੰਦੀ ਹੋਈ ਵਿਧਾਨ ਸਭਾ ਹਲਕਾ ਪੱਟੀ ਵਿਚ ਪਹੁੰਚੀ, ਜਿੱਥੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ, ਬੀਬੀ ਕੰਚਨਦੀਪ ਕੌਰ ਪੰਜਾਬ ਕਾਰਜਕਾਰਨੀ ਮੈਂਬਰ ਮਹਿਲਾ ਮੋਰਚਾ ਦੀ ਅਗਵਾਈ ਵਿਚ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਪਾਰਟੀ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਪਦਮ ਕਿਸ਼ੋਰ ਤੇ ਸਾਬਕਾ ਮੰਡਲ ਪ੍ਰਧਾਨ ਲਖਬੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਜੈਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਯਾਤਰਾ ਦਾ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕਾਂ ਨੇ ਇਸ ਯਾਤਰਾ ਦੀ ਸ਼ਲਾਘਾ ਕੀਤੀ ਹੈ। ਜੈਨ ਨੇ ਕਿਹਾ ਕਿ ਜਿਸ ਨਾਲ ਮੌਜੂਦਾ ਪੰਜਾਬ ਸਰਕਾਰ ਸੋਚਣ ਲਈ ਮਜ਼ਬੂਰ ਹੋ ਗਈ ਹੈ। ਮੌਜੂਦਾ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਅੱਜ ਨਸ਼ਾ ਪੰਜਾਬ ਦੇ ਹਰ ਕੋਨੇ-ਕੋਨੇ ਤੱਕ ਪਹੁੰਚ ਕਰ ਚੁੱਕਾ ਹੈ, ਜਿਸ ਨਾਲ ਸਾਡੀ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਜੈਨ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣ ਤੇ ਨਸ਼ੇ ਦੀ ਬੀਮਾਰੀ ਨੂੰ ਜੜ ਤੋਂ ਖਤਮ ਕਰ ਦਿੱਤਾ ਜਾਵੇਗਾ। ਦੇਸ਼ ਅੰਦਰ ਜਿਸ ਸੂਬੇ ਵਿਚ ਭਾਜਪਾ ਦੀ ਸਰਕਾਰ ਹੈ, ਉੱਥੇ ਨਸ਼ਾ ਨਾਮ ਦੀ ਕੋਈ ਚੀਜ ਨਹੀਂ ਹੈ। ਇਸ ਮੌਕੇ ਜਸਵੰਤ ਸਿੰਘ ਮਾਝਾ ਜੋਨ ਪ੍ਰਧਾਨ ਜੀ ਰਾਮ ਜੀ ਸੈੱਲ, ਹਰਚੰਦ ਸਿੰਘ, ਜਗਤਾਰ ਸਿੰਘ ਮੀਤ ਪ੍ਰਧਾਨ, ਬੰਟੀ ਖੁਰਾਣਾ ਵਾਰਡ ਇੰਚਾਰਜ, ਜਤਿੰਦਰ ਕੁਮਾਰ ਬੱਬੂ ਮੀਤ ਪ੍ਰਧਾਨ, ਜਰਨੈਲ ਸਿੰਘ ਪ੍ਰਧਾਨ, ਨਿਰਮਲ ਸਿੰਘ ਦੁਗਰੀ, ਮਨਜੀਤ ਕੌਰ, ਅਮਨਦੀਪ ਕੌਰ, ਬਲਦੇਵ ਸਿੰਘ, ਜਗਪਾਲ ਸਿੰਘ ਪ੍ਰਧਾਨ, ਮਾਸਟਰ ਗੁਰਲਾਲ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ ਬਿੱਲਾ, ਪੂਰਨ ਚੰਦ, ਨਿਰਮਲ ਕੁਮਾਰ, ਸ਼ਕਤੀ ਸੰਧੂ, ਰਾਜੇਸ਼ ਸੰਧੂ, ਪ੍ਰੇਮਪਾਲ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਰੂਪ ਲਾਲ ਗੁਸਾਈ, ਬਲਵਿੰਦਰ ਕੁਮਾਰ, ਚੇਤਨ ਜੈਨ, ਭਾਰਤ ਭੂਸ਼ਣ, ਸੁਖਚੈਨ ਸਿੰਘ, ਜਸਬੀਰ ਸਿੰਘ, ਧਰਮਿੰਦਰ ਸਿੰਘ, ਸਤਬੀਰ ਸਿੰਘ ਆਦਿ ਵੱਡੀ ਗਿਣਤੀ ਵਿਚ ਭਾਜਪਾ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅਥਲੈਟਿਕਸ ਅਤੇ ਬੈਡਮਿੰਟਨ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।