01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੋਇੰਦਵਾਲ ਜੇਲ੍ਹ ’ ਚੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ ਸਾਹਿਬ, 30 ਸਤੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਵੱਖ-ਵੱਖ ਤਰੀਕਾਂ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ 10 ਟੱਚ ਮੋਬਾਈਲ ਫੋਨ, 1 ਕੀਪੈਡ ਮੋਬਾਈਲਫੋਨ, 14 ਪੁੜੀਆਂ ਤੰਬਾਕੂ, 30 ਬੰਡਲ ਬੀੜੀਆਂ ਬਰਾਮਦ ਹੋਏ ਹਨ।

ਅਜੀਤ ਡੈਸਕ 01-10-2026
ਗੋਇੰਦਵਾਲ ਸਾਹਿਬ, 30 ਸਤੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਵੱਖ-ਵੱਖ ਤਰੀਕਾਂ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ 10 ਟੱਚ ਮੋਬਾਈਲ ਫੋਨ, 1 ਕੀਪੈਡ ਮੋਬਾਈਲਫੋਨ, 14 ਪੁੜੀਆਂ ਤੰਬਾਕੂ, 30 ਬੰਡਲ ਬੀੜੀਆਂ ਬਰਾਮਦ ਹੋਏ ਹਨ। ਇਸੇ ਤਰ੍ਹਾਂ ਚੈਕਿੰਗ ਦੌਰਾਨ ਹਵਾਲਾਤੀ ਅੰਸ਼ ਪੁੱਤਰ ਪਵਨ ਕੁਾਰ ਵਾਸੀ ਪ੍ਰੀਤ ਨਗਰ ਜ਼ਿਲ੍ਹਾ ਫਿਰੋਜਪੁਰ ਪਾਸੋਂ ਇਕ ਟੱਚ ਫੋਨ ਅਤੇ 1 ਸਿੰਮ ਬਰਾਮਦ ਕੀਤੀ ਗਈ ਹੈ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀ ਸਮੇਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀ ਗ੍ਰਿਫਤਾਰ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਗੋਇੰਦਵਾਲ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ - ਧੀਆਂ ਸਤਿਕਾਰ ਯੋਜਨਾ ਰਾਸ਼ੀ ਦੇ ਦੂਸਰੇ ਪੜਾਅ ਦੀ ਕਰਨਗੇ ਸ਼ੁਰੂਆਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।