01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੁਆਂਢੀਆਂ ਵਲੋਂ ਕੁੱਟਮਾਰ ਦੌਰਾਨ ਵਿਅਕਤੀ ਹੋਇਆ ਗੰਭੀਰ ਜ਼ਖਮੀ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਗੁਆਂਢੀਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਬਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਉਸਮਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਨਜ਼ਦੀਕ ਹਰਪ੍ਰੀਤ ਸਿੰਘ ਹੈਪੀ ਪੁੱਤਰ ਸੁਖਦੇਵ ਸਿੰਘ ਵਾਸੀ ਉਸਮਾ, ਗੁਰਪਾਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਉਸਮਾ, ਜੋਬਨਦੀਪ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਉਸਮਾ ਦਾ ਘਰ ਹੈ ਅਤੇ ਉਹ ਆਪਣੇ ਘਰ ਵਿਚ ਗਲਤ ਵਿਅਕਤੀ ਬੁਲਾਉਂਦੇ ਸਨ ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਰਸਤੇ ਵਿਚ ਘੇਰ ਕੇ ਉਸ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਹਥਿਆਰਾਂ ਸਮੇਤ ਫ਼ਾਰਰ ਹੋ ਗਏ।

ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਗੁਆਂਢੀਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਬਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਉਸਮਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਨਜ਼ਦੀਕ ਹਰਪ੍ਰੀਤ ਸਿੰਘ ਹੈਪੀ ਪੁੱਤਰ ਸੁਖਦੇਵ ਸਿੰਘ ਵਾਸੀ ਉਸਮਾ, ਗੁਰਪਾਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਉਸਮਾ, ਜੋਬਨਦੀਪ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਉਸਮਾ ਦਾ ਘਰ ਹੈ ਅਤੇ ਉਹ ਆਪਣੇ ਘਰ ਵਿਚ ਗਲਤ ਵਿਅਕਤੀ ਬੁਲਾਉਂਦੇ ਸਨ ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਰਸਤੇ ਵਿਚ ਘੇਰ ਕੇ ਉਸ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਹਥਿਆਰਾਂ ਸਮੇਤ ਫ਼ਾਰਰ ਹੋ ਗਏ। ਉਹ ਇਲਾਜ ਅਧੀਨ ਸਰਕਾਰੀ ਹਸਪਤਾਲ ਕੈਰੋਂ ਵਿਖੇ ਦਾਖਲ ਰਿਹਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਭੁੱਲਰ ਅਤੇ ਵੇਈਂਪੂਈਂ ਸੈਂਕੜੇ ਵਰਕਰਾਂ ਨਾਲ ਜਲੰਧਰ ਨਸ਼ਾ ਮੁਕਤ ਪੰਜਾਬ ਰੈਲੀ ’ਚ ਪਹੁੰਚੇ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਵੱਖ - ਵੱਖ ਖੇਡਾਂ ਦੇ ਹੋਏ ਦਿਲਕਸ਼ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।