ਅਨਾਜ ਭੰਡਾਰ ਵਿਚੋਂ ਨਿਕਲਦੀ ਸੁਸਰੀ ਤੋਂ ਲੋਕ ਪ੍ਰੇਸ਼ਾਨ, ਜਨਤਕ ਜਥੇਬੰਦੀਆਂ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ
ਤਿੱਖੇ ਸੰਘਰਸ਼ ਦੀ ਚਿਤਾਵਨੀ
ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਚੂਸਲੇਵੜ ਵਿਖੇ ਬਣੇ ਏਸ਼ੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ ਵਿਚੋਂ ਨਿਕਲ ਰਹੀ ਸੁਸਰੀ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ ਅਤੇ ਜਨਤਕ ਜਥੇਬੰਦੀਆਂ ਵਲੋਂ ਜਮਹੂਰੀ ਕਿਸਾਨ ਸਭਾ ਦੇ ਆਗੂ ਬਾਜ ਸਿੰਘ ਬਾਹਮਣੀਵਾਲਾ ਦੀ ਅਗਵਾਈ ਹੇਠ ਜਥੇਬੰਦੀਆਂ ਦੇ ਵਫ਼ਦ ਨੇ ਐਸ. ਡੀ.
ਚ
ਚੂਸਲੇਵੜ ਵਿਖੇ ਅਨਾਜ ਭੰਡਾਰ ਵਿਚੋਂ ਨਿਕਲ ਰਹੀ ਸੁਸਰੀ ਦੀ ਸਮੱਸਿਆ ਸੰਬੰਧੀ ਐੱਸ.ਡੀ.ਐੱਮ. ਪੱਟੀ ਨੂੰ ਮੰਗ ਪੱਤਰ ਦਿੰਦੇ ਹੋਏ ਜਨਤਕ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ। ਤਸਵੀਰ: ਖਹਿਰਾ
01-10-2026
ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਚੂਸਲੇਵੜ ਵਿਖੇ ਬਣੇ ਏਸ਼ੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ ਵਿਚੋਂ ਨਿਕਲ ਰਹੀ ਸੁਸਰੀ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ ਅਤੇ ਜਨਤਕ ਜਥੇਬੰਦੀਆਂ ਵਲੋਂ ਜਮਹੂਰੀ ਕਿਸਾਨ ਸਭਾ ਦੇ ਆਗੂ ਬਾਜ ਸਿੰਘ ਬਾਹਮਣੀਵਾਲਾ ਦੀ ਅਗਵਾਈ ਹੇਠ ਜਥੇਬੰਦੀਆਂ ਦੇ ਵਫ਼ਦ ਨੇ ਐਸ.ਡੀ.ਐਮ. ਪੱਟੀ ਨੂੰ ਮੰਗ ਪੱਤਰ ਦੇ ਕੇ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਮੀਟਿੰਗ ਦੌਰਾਨ ਦਲਜੀਤ ਸਿੰਘ ਦਿਆਲਪੁਰ ਅਤੇ ਹਰਭਜਨ ਸਿੰਘ ਚੂਸਲੇਵੜ ਨੇ ਕਾਰਪੋਰੇਟ ਪੱਖੀ ਸਰਕਾਰਾਂ ਵਲੋਂ ਵਿਸ਼ਵ ਵਪਾਰ ਸਮਝੌਤਿਆਂ ਰਾਹੀਂ ਕਿਰਤੀ ਲੋਕਾਂ ’ਤੇ ਪੈ ਰਹੇ ਪ੍ਰਭਾਵਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗੁਰਦੇਵ ਸਿੰਘ ਮਨਿਹਾਲਾ, ਸੁਖਦੇਵ ਸਿੰਘ ਚੂਸਲੇਵੜ ਸਮੇਤ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਅਨਾਜ ਭੰਡਾਰ ਵਿਚੋਂ ਨਿਕਲ ਰਹੀ ਸੁਸਰੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿਚ ਸੁਸਰੀ ਦੀ ਭਰਮਾਰ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ ਅਤੇ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਵਫ਼ਦ ਨੇ ਐੱਸ.ਡੀ.ਐੱਮ. ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕਈ ਵਾਰ ਮੰਗ ਪੱਤਰ ਦੇ ਚੁੱਕੇ ਹਨ, ਪਰ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਹੋਇਆ। ਜੇਕਰ ਪ੍ਰਸ਼ਾਸਨ ਵਲੋਂ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਦੁਖੀ ਲੋਕ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋ ਸਕਦੇ ਹਨ ਤੇ ਲੋਕ ਅਨਾਜ ਭੰਡਾਰ ਨੂੰ ਜਿੰਦਰੇ ਲਾਉਣ ਵਰਗਾ ਕਦਮ ਵੀ ਚੁੱਕ ਸਕਦੇ ਹਨ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਐੱਸ.ਡੀ.ਐੱਮ. ਪੱਟੀ ਨੇ ਜਥੇਬੰਦੀਆਂ ਦਾ ਮੰਗ ਪੱਤਰ ਪ੍ਰਾਪਤ ਕਰਦਿਆਂ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਗਤਾਰ ਸਿੰਘ ਆਸਲ, ਬਲਦੇਵ ਸਿੰਘ ਅਹਿਮਦਪੁਰਾ, ਗੁਰਮੀਤ ਸਿੰਘ ਮਾਨ, ਹਰਜੀਤ ਸਿੰਘ ਮਹਰਾਣਾ, ਸਾਹਬ ਸਿੰਘ, ਦਰਬਾਰਾ ਸਿੰਘ, ਹਰਭਜਨ ਖਾਰਾ, ਸੁਖਾ ਮੋਟਾ, ਗੁਰਚਰਨ ਸਿੰਘ, ਹਰਜਿੰਦਰ ਸਿੰਘ ਚੂਸਲੇਵੜ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।