03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਐਸ. ਡੀ. ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਨੈੱਟਬਾਲ ’ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)– 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਨੈੱਟਬਾਲ ਅੰਡਰ-14 (ਲੜਕੇ), ਅੰਡਰ-17 (ਲੜਕੇ) ਅਤੇ ਅੰਡਰ-19 (ਲੜਕੇ) ਜੋ ਕਿ ਸੇਵਾ ਦੇਵੀ ਐਸ. ਡੀ.

ਅਜੀਤ ਡੈਸਕ 03-10-2026
ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)– 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਨੈੱਟਬਾਲ ਅੰਡਰ-14 (ਲੜਕੇ), ਅੰਡਰ-17 (ਲੜਕੇ) ਅਤੇ ਅੰਡਰ-19 (ਲੜਕੇ) ਜੋ ਕਿ ਸੇਵਾ ਦੇਵੀ ਐਸ.ਡੀ. ਕਾਲਜ ਤਰਨਤਾਰਨ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਕੋਚ ਪ੍ਰੇਮ ਸਿੰਘ ਦੀ ਅਗਵਾਈ ਵਿਚ ਐਸ.ਡੀ.ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਦੇ ਖਿਡਾਰੀਆਂ ਨੇ ਸ਼ਾਨਦਰ ਪ੍ਰਦਰਸ਼ਨ ਕਰਕੇ ਤਿੰਨਾਂ ਗਰੁੱਪਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਖੰਨਾ, ਸਕੱਤਰ ਜਤਿੰਦਰ ਕੁਮਾਰ ਸੂਦ, ਮੈਨੇਜਰ ਅਨਿਲ ਕੁਮਾਰ ਕਪੂਰ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿਤੀ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਖੰਨਾ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਜਤਿੰਦਰਪਾਲ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਕੋਚ ਪ੍ਰੇਮ ਸਿੰਘ ਅਤੇ ਮਿਹਨਤੀ ਖਿਡਾਰੀਆਂ ਨੂੰ ਦਿੱਤਾ। ਇਸ ਸਮੇਂ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਸੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।