03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਲਕੇ ਦੇ ਪਿੰਡਾਂ ’ਚ ਵਿਕਾਸ ਦੀ ਨਵੀਂ ਲਹਿਰ ਲਿਆ ਰਹੇ ਹਨ ਮੰਤਰੀ ਹਰਭਜਨ ਸਿੰਘ ਈ.ਟੀ.ਓ.- ਸੁਵਿੰਦਰ ਸਿੰਘ ਸੰਧੂ

ਟਾਂਗਰਾ, 2 ਅਕਤੂਬਰ (ਹਰਜਿੰਦਰ ਸਿੰਘ ਕਲੇਰ)- ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੁਵਿੰਦਰ ਸਿੰਘ ਸੰਧੂ ਮੁੱਛਲ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

,ਪ੍ਰਧਾਨ ਸੁਵਿੰਦਰ ਸਿੰਘ ਸੰਧੂ 03-10-2026
ਟਾਂਗਰਾ, 2 ਅਕਤੂਬਰ (ਹਰਜਿੰਦਰ ਸਿੰਘ ਕਲੇਰ)- ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੁਵਿੰਦਰ ਸਿੰਘ ਸੰਧੂ ਮੁੱਛਲ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਚਿਰੋਕਣੀਆਂ ਸਮੱਸਿਆਵਾਂ ਦੇ ਹੱਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸੰਧੂ ਮੁੱਛਲ ਨੇ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਗਲੀਆਂ ਅਤੇ ਹੋਰ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਦਿਆਂ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਹੀ ਇਲਾਕੇ ਦੀ ਤਰੱਕੀ ਦਾ ਆਧਾਰ ਹੈ ਅਤੇ ਇਸ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।
ਪਿਛਲੀ ਖ਼ਬਰ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜਾਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਧਰਮ ਸੁਪਤਨੀ ਬੀਬੀ ਕੁਲਵੰਤ ਕੌਰ ਸਠਿਆਲਾ ਦਾ ਅਮਰੀਕਾ ਵਿਖੇ ਅਕਾਲ ਚਲਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।