04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਝਬਾਲ-ਅੰਮ੍ਰਿਤਸਰ ਮਾਰਗ ਮੌਤ ਦਾ ਖੂਹ ਬਣਿਆ

ਝਬਾਲ, 3 ਅਕਤੂਬਰ (ਸੁਖਦੇਵ ਸਿੰਘ)–ਅੰਮ੍ਰਿਤਸਰ-ਖੇਮਕਰਨ ਮੁੱਖ ਸੜਕ ਮਾਰਗ ਜੋ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਨੂੰ ਜਾਂਦਾ ਹੈ, ਦੀ ਹਾਲਤ ਇਸ ਵੇਲੇ ਬੇਹੱਦ ਖਸਤਾ ਹੋ ਚੁੱਕੀ ਹੈ। ਟੋਲ ਪਲਾਜ਼ਾ ’ਤੇ ਟੋਲ ਟੈਕਸ ਦੇਣ ਦੇ ਬਾਵਜੂਦ ਵੀ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 04-10-2026
ਝਬਾਲ, 3 ਅਕਤੂਬਰ (ਸੁਖਦੇਵ ਸਿੰਘ)–ਅੰਮ੍ਰਿਤਸਰ-ਖੇਮਕਰਨ ਮੁੱਖ ਸੜਕ ਮਾਰਗ ਜੋ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਨੂੰ ਜਾਂਦਾ ਹੈ, ਦੀ ਹਾਲਤ ਇਸ ਵੇਲੇ ਬੇਹੱਦ ਖਸਤਾ ਹੋ ਚੁੱਕੀ ਹੈ। ਟੋਲ ਪਲਾਜ਼ਾ ’ਤੇ ਟੋਲ ਟੈਕਸ ਦੇਣ ਦੇ ਬਾਵਜੂਦ ਵੀ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਥਾਂ-ਥਾਂ ਤੋਂ ਟੁੱਟੀ ਹੋਈ ਸੜਕ ਅਤੇ ਵੱਡੇ-ਵੱਡੇ ਟੋਇਆਂ ਵਿਚ ਮੀਂਹ ਦਾ ਪਾਣੀ ਖੜ੍ਹਾ ਹੈ। ਜਿਸ ਕਾਰਨ ਇਹ ਟੋਏ ਮੌਤ ਦੇ ਖੂਹ ਬਣੇ ਹੋਏ ਹਨ। ਦੋ ਪਹੀਆ ਵਾਹਨ ਚਾਲਕਾਂ ਦਾ ਇੱਥੋ ਲੰਘਣਾ ਦੁੱਭਰ ਹੋਇਆ ਪਿਆ ਹੈ। ਆਏ ਦਿਨ ਇਸ ਮਾਰਗ ’ਤੇ ਦਰਦਨਾਕ ਹਾਦਸੇ ਵਾਪਰ ਰਹੇ ਹਨ।ਪਰ ਨੈਸ਼ਨਲ ਹਾਈਵੇ ਅਥਾਰਟੀ ਅਤੇ ਪੀ.ਡਬਲਯੂ.ਡੀ. ਮਹਿਕਮਾ ਅੱਖਾਂ ਬੰਦ ਕਰਕੇ ਬੈਠਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸੜਕ ਦੀ ਹਾਲਤ ਹੀ ਖਰਾਬ ਹੈ ਤਾਂ ਟੋਲ ਵਸੂਲੀ ਕਿਸ ਗੱਲ ਦੀ ਲਈ ਜਾ ਰਹੀ ਹੈ। ਕਿਸਾਨ ਆਗੂ ਦਲਜੀਤ ਸਿੰਘ ਐਮਾ, ਰਵੇਲ ਸਿੰਘ ਜੌਹਲ, ਸਕੱਤਰ ਬੀਰ ਸਿੰਘ, ਬਾਬਾ ਬਲਜਿੰਦਰ ਸਿੰਘ ਕਾਲਾ ਸਮੇਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਉਹ ਜਲਦ ਹੀ ਨੈਸ਼ਨਲ ਹਾਈਵੇ ’ਤੇ ਧਰਨਾ ਲਗਾ ਕੇ ਸੜਕ ਜਾਮ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਸੜਕ ਦੀ ਤੁਰੰਤ ਮੁਰੰਮਤ ਕਰਕੇ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਤੋਂ ਪਹਿਲਾਂ ਸੜਕ ਨੂੰ ਆਵਾਜਾਈ ਯੋਗ ਬਣਾਉਣ, ਖਸਤਾ ਸੜਕ ਤੇ ਟੋਲ ਵਸੂਲੀ ਤੁਰੰਤ ਬੰਦ ਕਰਨ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਸ ਮਾਰਗ ਦਾ ਤੁਰੰਤ ਸੁਧਾਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ।
ਪਿਛਲੀ ਖ਼ਬਰ ਥਾਣਾ ਚੋਹਲਾ ਸਾਹਿਬ ਦਾ ਘਿਰਾਓ ਕਰਕੇ ਕਿਸਾਨ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇਗੀ ਪੰਜਾਬ ਸਰਕਾਰ - ਲਾਲ ਚੰਦ ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।