04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ

ਖੇਮਕਰਨ, 3 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ 28 ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਇਸ ਮੌਕੇ ਸੁਰਜੀਤ ਸਿੰਘ ਭੂਰਾ ਤੇ ਰਵੇਲ ਸਿੰਘ ਭੂਰਾ ਨੇ ਸਮੂਹ ਸਾਧ ਸੰਗਤ ਨੂੰ 4 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।

ਅਜੀਤ ਡੈਸਕ 04-10-2026
ਖੇਮਕਰਨ, 3 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ 28 ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਇਸ ਮੌਕੇ ਸੁਰਜੀਤ ਸਿੰਘ ਭੂਰਾ ਤੇ ਰਵੇਲ ਸਿੰਘ ਭੂਰਾ ਨੇ ਸਮੂਹ ਸਾਧ ਸੰਗਤ ਨੂੰ 4 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਸੁਰਜੀਤ ਸਿੰਘ ਭੂਰਾ ਤੇ ਰਵੇਲ ਸਿੰਘ ਭੂਰਾ ਨੇ ਕਿਹਾ ਕਿ ਸਿੱਖ ਕੌਮ ਲਈ ਜੇਲ੍ਹਾਂ ਕੱਟ ਰਹੇ ਬੰਦੀ ਸਿੰਘਾਂ ਦਾ ਦਰਦ ਰੱਖਣ ਵਾਲੇ ਹਰੇਕ ਵਿਅਕਤੀ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਹੈ ਅਤੇ ਹੁਣ ਇਕ ਵਾਰ ਫਿਰ ਸਮੂਹ ਸੰਗਤ ਨੂੰ ਗੁਰੂ ਘਰ ਵਿਖੇ ਪਹੁੰਚ ਕੇ ਅਰਦਾਸ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਚੜ੍ਹਦੀਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਇਹ ਲੜੀ ਨਿਰੰਤਰ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ, ਵਿਚਾਰਾਂ ਅਤੇ ਅਰਦਾਸ ਹੋਵੇਗੀ। ਇਸ ਮੌਕੇ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ, ਲੱਖਾ ਸਿੰਘ ਸਿਧਾਣਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੀਆਂ ਹਨ। ਇਸ ਮੌਕੇ ਗ੍ਰੰਥੀ ਭਾਈ ਗੁਰ ਮੰਗਤ ਸਿੰਘ, ਭਾਈ ਰਵੇਲ ਸਿੰਘ ਭੂਰਾ , ਭਾਈ ਬਖਸ਼ੀਸ਼ ਸਿੰਘ ਮੀਾਂਵਾਲ , ਹਰਪਾਲ ਸਿੰਘ ਪਟੇਲ, ਬਖਸ਼ੀਸ਼ ਸਿੰਘ ਪੱਤੂ, ਸ਼ੁਬੇਗ ਸਿੰਘ ਭੱਲੂਵਾਲੀਏ, ਅਤੇ ਡਾਕਟਰ ਕੁਲਵੀਰ ਸਿੰਘ ਪੱਤੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਮਜ਼ਬੂਤ ਹੋਵੇਗੀ - ਪਲਾਸੌਰ ਅਗਲੀ ਖ਼ਬਰ ਗੁਰਦਆਰਾ ਭੱਠ ਸਾਹਿਬ ਵਿਖੇ ਚੰਦੋਆ ਸਾਹਿਬ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।