ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਮੀਟਿੰਗ
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)– ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਭਾਈ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਹਰ ਸਾਲ ਦੀ ਤਰ੍ਹਾਂ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਜੀ, ਸ਼ੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੇ ਬੇਟੇ ਅਤੇ ਸਮੂਹ ਚਮਕੌਰ ਸਾਹਿਬ ਜੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਇਸ ਸਾਲ ਵੀ ਬਹੁਤ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ 14 ਅਤੇ 15 ਨਵੰਬਰ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਤਰਨ ਤਾਰਨ ਤੋਂ ਸ਼੍ਰੀ ਚਮਕੌਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ, ਸੰਬੰਧੀ ਸਭਾ ਦੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆ।
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)– ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਭਾਈ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਹਰ ਸਾਲ ਦੀ ਤਰ੍ਹਾਂ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਜੀ, ਸ਼ੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੇ ਬੇਟੇ ਅਤੇ ਸਮੂਹ ਚਮਕੌਰ ਸਾਹਿਬ ਜੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਇਸ ਸਾਲ ਵੀ ਬਹੁਤ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ 14 ਅਤੇ 15 ਨਵੰਬਰ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਤਰਨ ਤਾਰਨ ਤੋਂ ਸ਼੍ਰੀ ਚਮਕੌਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ, ਸੰਬੰਧੀ ਸਭਾ ਦੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆ। ਮੀਟਿੰਗ ਵਿਚ ਸ਼ਮਸ਼ੇਰ ਸਿੰਘ, ਅਮਨਦੀਪ ਸਿੰਘ, ਸ਼ੁਖਵੰਤ ਸਿੰਘ, ਪਰਮਬੀਰ ਸਿੰਘ, ਖਜਾਨ ਸ਼ਿੰਘ, ਸਿਮਰਨ ਸਿੰਘ, ਮੰਗਲ ਸ਼ਿੰਘ ਅਤੇ ਭਾਈ ਸਾਹਿਬ ਸਿੰਘ ਸਰਪ੍ਰਸਤ ਨੇ ਸੰਗਤਾਂ ਨੂੰ ਅਪੀਲ ਕੀਤੀ ਉਹ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰਨ।