ਵਿਧਾਇਕ ਸੰਧੂ ਨੇ ਖਿਡਾਰਣ ਬਲਜੀਤ ਕੌਰ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 4 ਅਕਤੂਬਰ (ਇਕਬਾਲ ਸਿੰਘ ਸੋਢੀ)-ਜਪਾਨ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚੋਂ ਸੋਨ ਤਗਮਾ ਜਿੱਤ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਪਿੰਡ ਕੱਕਾ ਕੰਡਿਆਲਾ ਪਹੁੰਚਣ ’ਤੇ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਿੰਡ ਕੱਕਾ ਕੰਡਿਆਲਾ ਵਿਖੇ ਪਹੁੰਚ ਕੇ ਖਿਡਾਰਣ ਬਲਜੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ।
ਅਜੀਤ ਡੈਸਕ
05-10-2026